ਰਾਣਾ ਗੁਰਜੀਤ ਸਿੰਘ ਵੱਲੋਂ ਮਲਿਕਰਜੁਨ ਖੜਗੇ ਨੂੰ ਜਨਮ ਦਿਨ ਦੀਆਂ ਮੁਬਾਰਕਾਂ
ਕਪੂਰਥਲਾ 21 ਜੁਲਾਈ, 2025 - ਕਪੂਰਥਲਾ ਤੋਂ ਸੀਨੀਅਰ ਕਾਂਗਰਸ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਮਲਿਕਰਜੁਨ ਖੜਗੇ ਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਮੁਬਾਰਕਾਂ ਭੇਟ ਕਰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਸੁਚੱਜੀ ਅਗਵਾਈ ਲਈ ਅਰਦਾਸ ਕੀਤੀ ਹੈ।
ਰਾਣਾ ਗੁਰਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸ੍ਰੀ ਮਲਿਕਰਜੁਨ ਖੜਗ ਇਕ ਤਜਰਬੇਕਾਰ, ਨਿਡਰ, ਅਤੇ ਦੂਰਅੰਦੇਸ਼ ਨੇਤਾ ਹਨ, ਜਿਨ੍ਹਾਂ ਨੇ ਹਮੇਸ਼ਾਂ ਸੰਵਿਧਾਨਿਕ ਮੂਲਾਂ ਨੂੰ ਮੱਤਵ ਦੇ ਕੇ ਲੋਕਤੰਤਰ ਦੀ ਰਖਿਆ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੇ ਦੇਸ਼ ਪੱਧਰ 'ਤੇ ਆਮ ਲੋਕਾਂ ਦੇ ਹਿੱਤਾਂ ਲਈ ਲੋਕ ਭਲਾਈ ਵੱਲ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ।
ਸ. ਰਾਣਾ ਨੇ ਕਿਹਾ ਕਿ ਸ੍ਰੀ ਮਲਿਕਰਜੁਨ ਖੜਗੇ ਵਰਗੇ ਸਾਫ-ਚਿੱਤ ਅਤੇ ਪ੍ਰਮਾਣਿਕ ਆਗੂ ਦੀ ਅਗਵਾਈ ਸਿਰਫ਼ ਕਾਂਗਰਸ ਪਾਰਟੀ ਲਈ ਹੀ ਨਹੀਂ, ਸਗੋਂ ਸਾਰੇ ਦੇਸ਼ ਲਈ ਇੱਕ ਵੱਡੀ ਦੌਲਤ ਹੈ। ਉਹ ਸਮਾਜ ਦੇ ਹਰ ਵਰਗ ਦੀ ਪ੍ਰਤੀਨਿਧਤਾ ਕਰਦੇ ਹੋਏ ਹਮੇਸ਼ਾਂ ਗਰੀਬ, ਪਿੱਛੜੇ ਅਤੇ ਬਿਨਾ ਆਵਾਜ਼ ਵਾਲੇ ਲੋਕਾਂ ਦੇ ਹੱਕ ਵਿਚ ਡਟ ਕੇ ਖੜੇ ਰਹਿੰਦੇ ਹਨ।
ਸ੍ਰੀ ਖੜਗੇ ਦੀ ਲੰਮੀ ਉਮਰ ਅਤੇ ਚੜ੍ਹਦੀ ਕਲਾ ਲਈ ਰਾਣਾ ਗੁਰਜੀਤ ਸਿੰਘ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਲਈ ਕੰਮ ਕਰਦੀ ਰਹੇਗੀ।