ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 90 ਹਸਪਤਾਲਾਂ ਵਿੱਚ ਬਣਨਗੇ ਬੀਮਾ ਕਾਰਡ
ਅਸ਼ੋਕ ਵਰਮਾ
ਬਠਿੰਡਾ, 22 ਜੁਲਾਈ 2025: ਸਿਵਲ ਸਰਜਨ ਡਾ ਰਮਨਦੀਪ ਸਿੰਗਲਾ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਮੁਫ਼ਤ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਦੇਣ ਦੇ ਵਾਅਦੇ ਅਨੁਸਾਰ ਲਗਾਤਾਰ ਯਤਨ ਕਰ ਰਹੀ ਹੈ। ਜਿਸ ਅਧੀਨ ਸੂਬਾ ਸਰਕਾਰ ਵੱਲੋਂ ਜਿਲ੍ਹਾ ਬਠਿੰਡਾ ਦੇ 76 ਨਿੱਜੀ ਅਤੇ 14 ਸਰਕਾਰੀ ਹਸਪਤਾਲਾਂ ਵਿੱਚ ਮਿਤੀ 23 ਜੁਲਾਈ 2025 ਤੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ । ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ ਨਾਲ ਏਮਜ ਹਸਪਤਾਲ ਵਿੱਚ ਇਹ ਕਾਰਡ ਬਣਾਏ ਜਾਣਗੇ । ਉਨ੍ਹਾਂ ਦੱਸਿਆ ਕਿ ਇਹ ਕਾਰਡ ਜਿਲ੍ਹੇ ਦੇ 90 ਸੂਚੀਬੱਧ ਹਸਪਤਾਲਾਂ ਵਿੱਚ ਬਣਾਏ ਜਾਣਗੇ ।
ਉਹਨਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰ ਇੱਕ ਲਾਭਪਾਤਰੀ ਪਰਿਵਾਰ ਨੂੰ ਮੁਫਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ। ਉਨਾਂ ਦੱਸਿਆ ਕਿ ਇਹ ਕਾਰਡ ਵੈਬਸਾਈਟ ਅਤੇ ਆਯੂਸ਼ਮਨ ਐਪ ਰਾਂਹੀ ਘਰ ਬੈਠੇ ਬਣਾਇਆ ਜਾ ਸਕਦਾ ਹੈ ਜਾਂ ਨਜਦੀਕੀ ਆਸ਼ਾ ਵਰਕਰਾਂ,ਸੂਚੀਬੱਧ ਹਸਪਤਾਲਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਵੈਬਸਾਈਟ ਤੋਂ ਅਤੇ ਹੈਲਪਲਾਈਨ ਨੰਬਰ 14555 ਡਾਈਲ ਕਰਕੇ ਲਈ ਜਾ ਸਕਦੀ ਹੈ। ਲਾਭਪਾਤਰੀ ਪਰਿਵਾਰਾ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਪਰਿਵਾਰ ਦੇ ਹਰ ਵਿਅਕਤੀ ਦਾ ਆਪਣਾ ਵੱਖਰਾ-ਵੱਖਰਾ ਕਾਰਡ ਸਮਾ ਰਹਿੰਦਿਆਂ ਬਣਵਾ ਲੈਣ ਤਾ ਜੋ ਹਸਪਤਾਲ ਵਿੱਚ ਦਾਖਿਲ ਹੋਣ ਦੀ ਸੂਰਤ ਵਿੱਚ ਲੋੜ ਪੈਣ ਤੇ ਇਸ ਯੋਜਨਾ ਦਾ ਲਾਭ ਬਿਨਾ ਕਿਸੇ ਪਰੇਸ਼ਾਨੀ ਤੋਂ ਲਿਆ ਜਾ ਸਕੇ।