23 ਜੁਲਾਈ ਨੂੰ ਹੋਵੇਗਾ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਨ ਨੂੰ ਸਮਰਪਤਿ ਰਾਜ ਪੱਧਰੀ ਸਮਾਗਮ
- ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਿਸ਼ੇਸ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਰੋਹਿਤ ਗੁਪਤਾ
ਬਟਾਲਾ, 22 ਜੁਲਾਈ 2025 - 23 ਜੁਲਾਈ ਦਿਨ ਬੁੱਧਵਾਰ ਨੂੰ ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ, ਜਲੰਧਰ ਰੋਡ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਡਾ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਅਤੇ ਵਣ ਮੰਡਲ ਗੁਰਦਾਸਪੁਰ ਵਲੋਂ ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਬਟਾਲਵੀ ਦਾ ਜਨਮ ਦਿਨ ਪੂਰੇ ਉਤਸ਼ਾਹ ਨਾਲ ਸ਼ਿਵ ਕੁਮਾਰ ਮਨਾਇਆ ਜਾਵੇਗਾ। ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਉਨਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਰ ਸਵੇਰੇ 9.30 ਵਜੇ ਹੋਵੇਗੀ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ। ਉਪਰੰਤ ਸਵੇਰੇ 10.30 ਵਜੇ ਕਵੀ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿੱਚ ਵੱਖ-ਵੱਖ ਕਵੀਆਂ ਵਲੋਂ ਆਪਣੇ ਕਲਾਮ ਪੇਸ਼ ਕੀਤੇ ਜਾਣਗੇ। ਉਪਰੰਤ ਪ੍ਰਸਿੱਧ ਸੂਫੀ ਗਾਇਕ ਯਕੂਬ ਵਲੋਂ ਆਪਣੀ ਗਾਇਕੀ ਪੇਸ਼ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਵਾਤਾਵਰਣ ਸੁਰੱਖਿਆ ਅਤੇ ਰੁੱਖਾਂ ਦੀ ਮਹੱਤਤਾ ਸਬੰਧੀ ਇੱਕ ਮਹੀਨਾ ਚੱਲਣ ਵਾਲੇ ਭਾਸ਼ਣ ਅਤੇ ਕਵਿਤਾ ਮੁਕਾਬਲੇ ਨੂੰ ਸਮਰਪਿਤ ਇਹ ਸਮਾਗਮ ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ ਜਨਮ ਦਿਵਸ ਮੌਕੇ ਸ਼ੁਰੂ ਕੀਤਾ ਜਾ ਰਿਹਾ ਹੈ, ਜੋ ਇੱਕ ਮਹੀਨਾ ਚੱਲੇਗਾ।
ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਸੰਜੀਵ ਕੁਮਾਰ ਡੀ.ਐਸ.ਪੀ (ਸਿਟੀ),ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਜਨਰਲ ਸੈਕਟਰੀ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਅਤੁਲ ਮਹਾਜਨ ਡੀਐਫਓ, ਕੰਵਰਜੀਤ ਰੱਤੜਾ ਐਸਡੀਓ,ਡਾ. ਪਰਮਜੀਤ ਸਿੰਘ ਕਲਸੀ, ਮੈਂਬਰ ਨਵਦੀਪ ਸਿੰਘ ਪਨੇਸਰ,ਪਰਮਿੰਦਰ ਸਿੰਘ ਸੈਣੀ ਜਿਲ੍ਹਾ ਗਾਈਡੈਂਸ ਕਾਊਂਂਸਲਰ, ਹਰਮਨਜੀਤ ਸਿੰਘ ਜੁਆਇੰਟ ਸਕੱਤਰ ਹੈਰੀਟੇਜ ਸੁਸਾਇਟੀ, ਲੈਕਚਰਾਰ ਹਰਪ੍ਰੀਤ ਸਿੰਘ, ਦਮਨਜੀਤ ਸਿੰਘ ਮੈਨੇਜਰ ਆਦਿ ਮੋਜੂਦ ਸਨ।