ਆਪ੍ਰੇਸ਼ਨ ਸਿੰਦੂਰ 'ਤੇ ਸੰਸਦ ਵਿੱਚ ਹੋਵੇਗੀ ਚਰਚਾ, 16 ਘੰਟੇ ਚੱਲੇਗੀ ਬਹਿਸ, ਤਰੀਖ ਹੋ ਗਈ ਤੈਅ
ਨਵੀਂ ਦਿੱਲੀ, 23 ਜੁਲਾਈ 2025 : ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਰੋਧੀ ਧਿਰ ਸਰਕਾਰ ਤੋਂ ਇਸ ਮੁੱਦੇ 'ਤੇ ਚਰਚਾ ਕਰਵਾਉਣ ਦੀ ਮੰਗ ਕਰ ਰਹੀ ਹੈ ਕਿ ਚਰਚਾ ਖੁਦ ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਹੋਣੀ ਚਾਹੀਦੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਖੁਦ ਜਵਾਬ ਦੇਣਾ ਚਾਹੀਦਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ 29 ਜੁਲਾਈ ਨੂੰ ਸੰਸਦ ਵਿੱਚ ਆਪ੍ਰੇਸ਼ਨ ਸਿੰਦੂਰ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸਰਕਾਰ ਨੇ ਦੋਵਾਂ ਸਦਨਾਂ ਵਿੱਚ ਵਿਸ਼ੇਸ਼ ਚਰਚਾ ਲਈ 16 ਘੰਟੇ ਦਾ ਸਮਾਂ ਦਿੱਤਾ ਹੈ।