ਵੱਡੀ ਖ਼ਬਰ: ਏਅਰ ਇੰਡੀਆ ਜਹਾਜ਼ ਹਾਦਸੇ 'ਚ ਮਰੇ ਬ੍ਰਿਟਿਸ਼ ਪਰਿਵਾਰਾਂ ਨੂੰ ਸੌਂਪੀਆਂ ਗਈਆਂ 12 ਗਲਤ ਲਾਸ਼ਾਂ !
- ਜਾਂਚ ਵਿੱਚ ਹੋਇਆ ਵੱਡਾ ਖੁਲਾਸਾ
ਨਵੀਂ ਦਿੱਲੀ, 23 ਜੁਲਾਈ 2025 - ਅਹਿਮਦਾਬਾਦ ਵਿੱਚ ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਅਜੇ ਤੱਕ ਉਨ੍ਹਾਂ ਦੇ ਅਜ਼ੀਜ਼ਾਂ ਤੱਕ ਨਹੀਂ ਪਹੁੰਚ ਸਕੀਆਂ ਹਨ, ਜਿਹੜੀਆਂ ਲਾਸ਼ਾਂ ਸੌਂਪੀਆਂ ਵੀ ਗਈਆਂ ਹਨ, ਉਨ੍ਹਾਂ ਵਿੱਚੋਂ 12 ਲਾਸ਼ਾਂ ਨੂੰ ਗਲਤ ਚਲੀਆਂ ਗਈਆਂ। ਇਹ ਖੁਲਾਸਾ ਲੰਡਨ ਵਿੱਚ ਪੀੜਤ ਪਰਿਵਾਰਾਂ ਦੇ ਕੰਮ ਦੀ ਦੇਖਭਾਲ ਕਰਨ ਵਾਲੇ ਵਕੀਲਾਂ ਨੇ ਕੀਤਾ ਹੈ, ਉਨ੍ਹਾਂ ਦਾ ਦਾਅਵਾ ਹੈ ਕਿ ਜਦੋਂ ਲੰਡਨ ਵਿੱਚ ਇਨ੍ਹਾਂ ਲਾਸ਼ਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਕਿਸੇ ਹੋਰ ਦੀਆਂ ਸਨ।
ਇਸ ਮਾਮਲੇ ਵਿੱਚ ਏਅਰ ਇੰਡੀਆ ਵੱਲੋਂ ਹੁਣ ਤੱਕ ਕੋਈ ਜਵਾਬ ਨਹੀਂ ਆਇਆ ਹੈ। ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਇੱਕ ਜਹਾਜ਼ ਬੀਤੀ 12 ਜੂਨ ਨੂੰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਚਾਲਕ ਦਲ ਦੇ ਮੈਂਬਰਾਂ ਅਤੇ ਹੋਰਾਂ ਸਮੇਤ 269 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿੱਚ 52 ਬ੍ਰਿਟਿਸ਼ ਨਾਗਰਿਕ ਸ਼ਾਮਲ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਲਾਸ਼ਾਂ ਦੀ ਪਛਾਣ ਕਰਨਾ ਵੀ ਮੁਸ਼ਕਲ ਸੀ। ਇਸ ਤੋਂ ਬਾਅਦ, ਡੀਐਨਏ ਟੈਸਟਿੰਗ ਦੁਆਰਾ ਲਾਸ਼ਾਂ ਦੀ ਪਛਾਣ ਕੀਤੀ ਗਈ। ਇਸ ਤੋਂ ਬਾਅਦ, ਉਨ੍ਹਾਂ ਨੂੰ ਪੀੜਤ ਪਰਿਵਾਰਾਂ ਨੂੰ ਭੇਜ ਦਿੱਤਾ ਗਿਆ ਸੀ।