ਪੰਜਾਬ ਸਰਕਾਰ ਦੀ ਮੁਹਿੰਮ ਨੇ ਲੋਕਾਂ ਤੇ ਨੌਜਵਾਨਾਂ ਦੀ ਬਦਲੀ ਸੋਚ, ਨਸ਼ਿਆਂ ਵਿਰੁੱਧ ਹੋ ਰਹੇ ਨੇ ਜਾਗਰੂਕ - ਐਡਵੋਕੈਟ ਅਮਰਪਾਲ ਸਿੰਘ
- ਨਸ਼ਾ ਮੁਕਤੀ ਯਾਤਰਾਵਾਂ ਦੋਰਾਨ ਹਾਜਰੀਨ ਨੂੰ ਨਸ਼ਿਆਂ ਖਿਲਾਫ ਦਵਾਇਆ ਪ੍ਰਣ
ਰੋਹਿਤ ਗੁਪਤਾ
ਗੁਰਦਾਸਪੁਰ 23 ਜੁਲਾਈ 2025 - ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਮੁਹਿੰਮ ਤਹਿਤ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖਤਮ ਕੀਤਾ ਜਾਵੇਗਾ ਅਤੇ ਕਿਸੇ ਵੀ ਨਸਾ ਤਸਕਰ ਨੂੰ ਬਖਸ਼ਿਆਂ ਨਹੀਂ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਿੰਡ ਛਾਪਿਆਂਵਾਲੀ, ਚੂਹੇਵਾਲ ਤੇ ਬਾਸਰਪੁਰਾ ਵਿਖੇ ਕੀਤੀਆਂ ਗਈ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਕੀਤਾ।
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨੇ ਨੌਜਵਾਨਾਂ ਦੀ ਸੋਚ ਤੇ ਜਿੰਦਗੀ ਬਦਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਾਰਵਾਈਆਂ ਤੇ ਜਾਗਰੂਕਤਾ ਸਮਾਗਮਾਂ ਤੋਂ ਪ੍ਰੇਰਿਤ ਹੋ ਕੇ ਲੋਕ ਤੇ ਨੌਜਵਾਨ ਨਸ਼ਿਆਂ ਤੋਂ ਕਿਨਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਦੋ ਪਹਿਲੂਆਂ ’ਤੇ ਕੰਮ ਕੀਤਾ ਜਾ ਰਿਹਾ ਹੈ, ਨਸ਼ਾ ਤਸਕਰਾਂ ਨੂੰ ਜੇਲਾਂ ਅੰਦਰ ਢਕਿਆ ਜਾ ਰਿਹਾ ਹੈ ਤੇ ਨਸ਼ੇ ਨਾਲ ਪੀੜਤਾਂ ਦਾ ਸਿਹਤ ਕੇਂਦਰਾਂ ਵਿਖੇ ਇਲਾਜ ਕਰਵਾਇਆ ਜਾ ਰਿਹਾ ਹੈ।
ਉਨਾਂ ਨੇ ਕਿਹਾ ਕਿ ਸੂਬੇ ਦੀ ਨੋਜਵਾਨੀ ਨੂੰ ਬਚਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੋਜਵਾਨ ਵਰਗ ਨਸ਼ਿਆਂ ਵੱਲ ਨਾ ਜਾਵੇ ਇਸ ਲਈ ਨੋਜਵਾਨਾਂ ਨੂੰ ਖੇਡਾਂ ਵੱਲ ਲਾਇਆ ਜਾ ਰਿਹਾ ਹੈ, ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਦਾ ਧਿਆਨ ਨਸ਼ਿਆਂ ਜਿਹੀਆਂ ਮਾੜੀਆਂ ਕੁਰੀਤੀਆ ਵੱਲ ਜਾਵੇ ਹੀ ਨਾ। ਇਸ ਤੋਂ ਇਲਾਵਾ ਨਸ਼ਿਆਂ ਵਿਚ ਫਸ ਚੁੱਕੇ ਨੌਜਵਾਨਾਂ ਦਾ ਇਲਾਜ ਕਰਵਾ ਕੇ ਕਾਉਂਸਲਿੰਗ ਕਰਕੇ ਉਨ੍ਹਾਂ ਨੂੰ ਸਕਿਲ ਕੋਰਸ ਕਰਵਾਏ ਜਾ ਰਹੇ ਹਨ ਤੇ ਰੋਜਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜ਼ੋ ਉਹ ਮੁੜ ਤੋਂ ਇਸ ਦਲਦਲ ਵਿਚ ਨਾ ਫਸ ਸਕਣ।
ਇਸ ਦੌਰਾਨ ਉਨ੍ਹਾਂ ਹਾਜਰੀਨ ਨੂੰ ਨਸ਼ਿਆਂ ਖਿਲਾਫ ਸਹੁੰ ਵੀ ਚੁਕਵਾਈ। ਉਨਾਂ ਕਿਹਾ ਕਿ ਹੁਣ ਉਹ ਆਪਣੇ ਆਲੇ-ਦੁਆਲੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਪ੍ਰਤੀ ਪ੍ਰੇਰਿਤ ਕਰਨ ਤੇ ਸਰਕਾਰ ਦੀ ਇਸ ਮੁਹਿੰਮ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ।
ਇਸ ਮੌਕੇ ਜ਼ਿਲਾ ਪ੍ਰਧਾਨ ਸ਼ੋਸ਼ਲ ਮੀਡੀਆ ਪਰਮਬੀਰ ਸਿੰਘ ਰਾਣਾ, ਯੂਥ ਵਿੰਗ ਦੇ ਪ੍ਰਧਾਨ ਦਵਿੰਦਰ ਸਿੰਘ ਮਿਸਰਪੁਰਾ, ਗੁਰਬੀਰ ਸਿੰਘ, ਸੀਨੀਅਰ ਆਪ ਆਗੂ ਗੁਰਜਿੰਦਰ ਸਿੰਘ, ਸਰਪੰਚ ਵਿਕਰਮਜੀਤ ਸਿੰਘ, ਸਰਪੰਚ ਅਮਰੀਕ ਸਿੰਘ, ਪ੍ਰਧਾਨ ਸਤਪਾਲ ਸਿੰਘ ਚੂਹੇਵਾਲ, ਪੂਰੀ ਗੱਡੀਆਂ ਟੁੱਟੀਆਂ, ਨਵਦੀਪ ਸਿੰਘ ਪਨੇਸਰ ਚੂਹੇਵਾਲ, ਪੀ ਏ ਨਵ ਭਿੰਡਰ, ਮਨਦੀਪ ਸਿੰਘ ਪਾਲ ਸਿੰਘ, ਗੁਰਮੀਤ ਸਿੰਘ, ਰੰਧਾਵਾ, ਏ.ਐਸ.ਆਈ ਕੁਲਦੀਪ ਸਿੰਘ, ਹਰਪਾਲ ਸਿੰਘ, ਹਰਵਿੰਦਰ ਸਿੰਘ ਅਤੇ ਸੈਕਟਰੀ ਦਲਜੀਤ ਸਿੰਘ ਆਦਿ ਹਾਜਰ ਸਨ।