Breaking : ਬੇਅਦਬੀ ਕਾਨੂੰਨ ਨੂੰ ਲੈ ਕੇ 'ਆਪ' ਸਰਕਾਰ Action ਵਿੱਚ
ਰਵੀ ਜੱਖੂ
ਚੰਡੀਗੜ੍ਹ, 24 ਜੁਲਾਈ 2025 : ਪੰਜਾਬ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਬਣੇ ਕਾਨੂੰਨ ਸਬੰਧੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਹੁਣ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਆ ਗਈ ਹੈ। ਇਸ ਕਾਨੂੰਨ 'ਤੇ ਅੱਗੇ ਵਧਣ ਲਈ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਿਲੈਕਟ ਕਮੇਟੀ ਦੀ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ।
ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਇਸਦੀ ਅਗਵਾਈ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਕਰਨਗੇ। ਇਸ ਕਮੇਟੀ ਦਾ ਮੁੱਖ ਉਦੇਸ਼ ਬੇਅਦਬੀ ਕਾਨੂੰਨ ਬਾਰੇ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਨਾ ਹੈ, ਜਿਸਨੂੰ 6 ਮਹੀਨਿਆਂ ਦੇ ਅੰਦਰ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।