ਝਾਰਖੰਡ ਤੋਂ ਪੰਜਾਬ 'ਚ ਨਸ਼ੇ ਦੀ ਤਸਕਰੀ, 11 ਕਿਲੋ ਅਫ਼ੀਮ ਸਮੇਤ ਸਮੱਗਲਰ ਗ੍ਰਿਫਤਾਰ
ਝਾਰਖੰਡ ਤੋਂ ਅਫੀਮ ਲਿਆ ਕੇ ਵੇਚਣ ਵਾਲੇ ਤਸਕਰ ਪਾਸੋਂ ਇੱਕ ਕਿਲੋ 11 ਗ੍ਰਾਮ ਅਫੀਮ ਬਰਾਮਦ, ਦੂਜੇ ਦੀ ਭਾਲ ਜਾਰੀ
ਦੀਪਕ ਜੈਨ
ਜਗਰਾਉਂ 24 ਜੁਲਾਈ 2025-ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾਕਟਰ ਅੰਕੁਰ ਗੁਪਤਾ ਆਈਪੀਐਸ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਥਾਣਾ ਸੁਧਾਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਨਸ਼ਾ ਤਸਕਰ ਜੋ ਕਿ ਝਾਰਖੰਡ ਤੋਂ ਅਫੀਮ ਲਿਆ ਕੇ ਇਲਾਕੇ ਵਿੱਚ ਮਹਿੰਗੇ ਭਾਅ ਵੇਚਣ ਦਾ ਗੈਰ ਕਾਨੂੰਨੀ ਧੰਦਾ ਕਰਦਾ ਸੀ। ਪਾਸੋਂ ਇਕ ਕਿਲੋ 11 ਗ੍ਰਾਮ ਅਫੀਮ ਬਰਾਮਦ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਸ ਦਾ ਦੂਸਰਾ ਸਾਥੀ ਜੋ ਕਿ ਇਸ ਮਾਮਲੇ ਵਿੱਚ ਨਾਮਜਦ ਕੀਤਾ ਗਿਆ ਸੀ ਉਸ ਦੀ ਗਿਰਫਤਾਰੀ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਸਬ ਡਿਵੀਜ਼ਨ ਦਾਖਾ ਦੇ ਡੀਐਸਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਐਸ.ਆਈ ਜਸਵਿੰਦਰ ਸਿੰਘ ਮੁੱਖ ਅਫਸਰ ਥਾਣਾ ਸੁਧਾਰ ਵੱਲੋ ਮਿਤੀ 23.7.25 ਨੂੰ ਸਮੇਤ ਪੁਲਿਸ ਪਾਰਟੀ ਦੇ ਬਰਾਏ ਗਸ਼ਤ ਬਾ-ਚੈਕਿੰਗ ਸ਼ੱਕੀ ਪੁਰਸਾਂ ਦੇ ਸਬੰਧ ਵਿੱਚ ਮੇਨ ਰੋਡ ਪੁਲ ਨਹਿਰ ਸੁਧਾਰ ਮੌਜੂਦ ਸਨ ਤਾਂ ਉਹਨਾਂ ਨੂੰ ਮੁੱਖਵਰ ਖਾਸ ਨੇ ਇਤਲਾਹ ਦਿੱਤੀ ਕੀ ਪਤਰਸ ਐਡੀਆ ਪੁੱਤਰ ਸੇਲਨ ਐਡੀਆ ਵਾਸੀ ਬੁਰਮਾ ਥਾਣਾ ਮੁਰਹੂ ਜਿਲਾ ਖੂੰਟੀ ( ਝਾਰਖੰਡ) ਜੋ ਕਿ ਦੂਜੀਆਂ ਸਟੇਟਾਂ ਚੋਂ ਅਫੀਮ ਲਿਆ ਕੇ ਇਲਾਕੇ ਵਿੱਚ ਵੇਚਣ ਦਾ ਗੈਰ ਕਾਨੂੰਨੀ ਧੰਦਾ ਕਰਦਾ ਹੈ ਅਤੇ ਅੱਜ ਵੀ ਆਪਣੇ ਇੱਕ ਸਾਥੀ ਨਾਲ ਦਾਣਾ ਮੰਡੀ ਸੁਧਾਰ ਵਿੱਚ ਖੜੇ ਗਾਹਕਾਂ ਦੀ ਉਡੀਕ ਕਰ ਰਹੇ ਹਨ।
ਡੀਐਸ ਪੀ ਬਰਿੰਦਰ ਸਿੰਘ ਖੋਸਾ ਨੇ ਅੱਗੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਜਾ ਕੇ ਪਤਰਸ ਔੜੀਆ ਜੋ ਕਿ ਅਪਾਹਜ ਹੈ ਅਤੇ ਉਸਦੀ ਇੱਕ ਲੱਤ ਪੋਲੀਓ ਕਾਰਨ ਉਸ ਨੂੰ ਚਲਣ ਫਿਰਨ ਵਿੱਚ ਵੀ ਮੁਸ਼ਕਿਲ ਹੈ। ਕਾਬੂ ਕਰ ਲਿੱਤਾ ਗਿਆ ਸੀ। ਪਰ ਉਸ ਦਾ ਦੂਸਰਾ ਸਾਥੀ ਜਿਸ ਦਾ ਨਾਮ ਰਾਜਨ ਵਾਸੀ ਝਾਰਖੰਡ ਜੋ ਕੀ ਮੌਕੇ ਤੋਂ ਪੁਲਿਸ ਪਾਰਟੀ ਨੂੰ ਦੇਖ ਕੇ ਫਰਾਰ ਹੋ ਗਿਆ ਸੀ। ਉਸ ਦੀ ਗ੍ਰਫਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿੱਤਾ ਜਾਵੇਗਾ। ਡੀਐਸਪੀ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਪੁਲਿਸ ਰਿਮਾਂਡ ਵੀ ਹਾਸਿਲ ਕੀਤਾ ਗਿਆ ਅਤੇ ਉਸ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।