ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਸੰਭਾਲਿਆ ਗਿਆ ਮੁੱਖ ਪ੍ਰਸ਼ਾਸ਼ਕ, ਗਲਾਡਾ ਦਾ ਚਾਰਜ
- ਲੈਂਡ ਪੂਲਿੰਗ ਸਬੰਧੀ ਸਹਿਮਤੀ ਦੇਣ ਆਏ ਭੋਂ ਮਾਲਕ
ਸੁਖਮਿੰਦਰ ਭੰਗੂ
ਲੁਧਿਆਣਾ, ਜੁਲਾਈ 25 2025 - ਸੰਦੀਪ ਕੁਮਾਰ, ਆਈ.ਏ.ਐੱਸ ਦੇ ਟੇ੍ਰਨਿੰਗ ਵਿੱਚ ਹੋਣ ਕਰਕੇ, ਸਰਕਾਰ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਨੂੰ ਮੁੱਖ ਪ੍ਰਸ਼ਾਸ਼ਕ, ਗਲਾਡਾ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਜਿਸ ਦੇ ਮੱਦੇਨਜਰ ਸ਼੍ਰੀ ਹਿਮਾਂਸ਼ੂ ਜੈਨ, ਆਈ.ਏ.ਐੱਸ., ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਮਿਤੀ 24.07.2025 ਨੂੰ ਮੁੱਖ ਪ੍ਰਸ਼ਾਸ਼ਕ, ਗਲਾਡਾ ਦਾ ਚਾਰਜ ਸਾਂਭਿਆ ਗਿਆ। ਚਾਰਜ ਸੰਭਾਲਣ ਉਪਰੰਤ ਡਿਪਟੀ ਕਮਿਸ਼ਨਰ, ਲੁਧਿਆਣਾ ਵੱਲੋਂ ਬਤੌਰ ਮੁੱਖ ਪ੍ਰਸ਼ਾਸ਼ਕ, ਗਲਾਡਾ, ਦਫਤਰੀ ਸਟਾਫ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਧੀਕ ਮੁੱਖ ਪ੍ਰਸ਼ਾਸ਼ਕ, ਗਲਾਡਾl ਮਿਲਖ ਅਫਸਰ, ਗਲਾਡਾ ਅਤੇ ਉੱਪ—ਮੰਡਲ ਮੈਜਿਸਟ੍ਰੇਟ, ਲੁਧਿਆਣਾ (ਪੱਛਮੀ) ਅਤੇ ਹੋਰ ਅਧਿਕਾਰੀ ਹਾਜਰ ਸਨ। ਇਸ ਦੌਰਾਨ ਲੈਂਡ ਪੂਲਿੰਗ ਪਾਲਿਸੀ ਤਹਿਤ ਆਪਣੀ ਜਮੀਨ ਸਰਕਾਰ ਨੂੰ ਦੇਣ ਲਈ ਸ਼੍ਰੀ ਰਾਹੁਲ ਜੈਨ ਅਤੇ ਸ਼੍ਰੀ ਜਤਿੰਦਰ ਸਿੰਘ ਚਾਵਲਾ ਵੱਲੋਂ ਡਿਪਟੀ ਕਮਿਸ਼ਨਰ, ਲੁਧਿਆਣਾ ਦੀ ਹਾਜਰੀ ਵਿੱਚ ਆਪਣੀ ਸਹਿਮਤੀ ਦਿੱਤੀ ਅਤੇ ਉਕਤ ਸਕੀਮ ਲਈ ਸਰਕਾਰ ਦਾ ਧੰਨਵਾਦ ਕੀਤਾ।