ਸ਼ੈਰੀ ਕਲਸੀ ਨੇ ਗੈਸ ਲੀਕ ਕਾਰਨ ਝੁਲਸੇ ਪੀੜਤਾਂ ਦਾ ਹਾਲ ਜਾਣਿਆ
- ਕਿਹਾ-ਅਣਗਿਹਲੀ ਵਰਤਣ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ
- ਸਿਹਤ ਅਧਿਕਾਰੀਆਂ ਨੂੰ ਪੀੜਤਾਂ ਦਾ ਇਲਾਜ ਅਤੇ ਦੇਖਰੇਖ ਕਰਨ ਦੀ ਕੀਤੀ ਹਦਾਇਤ
ਰੋਹਿਤ ਗੁਪਤਾ
ਬਟਾਲਾ, 25 ਜੁਲਾਈ 2025 - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਥਾਨਕ ਉਮਰਪੁਰਾ ਏਰੀਆ ਵਿਖੇ ਗੁਜਰਾਤ ਪ੍ਰਾਈਵੇਟ ਕੰਪਨੀ ਵੱਲੋਂ ਵਿਛਾਈ ਗੈਸ ਪਾਈਪ ਲਾਈਨ ਫਟਣ ਨਾਲ ਸਿਵਲ ਹਸਪਤਾਲ ਬਟਾਲਾ ਵਿੱਚ ਦਾਖਲ ਪੀੜਤਾਂ ਦੀ ਸਿਹਤ ਦਾ ਹਾਲ ਜਾਣਿਆ ਤੇ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਜਿਥੇ ਘਟਨਾ ਵਾਪਰੀ ਸੀ, ਉਸ ਜਗ੍ਹਾ ਦਾ ਮੌਕਾ ਵੀ ਦੇਖਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, , ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਐਸ ਐੱਚ ਓ ਨਿਰਮਲ ਸਿੰਘ, ਡਾ ਸਾਹਿਲ, ਡਾ ਗੁਰਮੇਲ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਉੁਮਰਪੁਰਾ ਵਿਖੇ ਵਿਛਾਈ ਜਾ ਰਹੀ ਗੈਸ ਲਾਈਨ ਲੀਕ ਹੋਣ ਨਾਲ 4 ਵਿਅਕਤੀ ਝੁਲਸ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇੱਕ ਪੀੜਤ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਰੈਫਰ ਕੀਤਾ ਗਿਆ ਹੈ ਪਰ ਸਾਰਿਆਂ ਦੀ ਹਾਲਤ ਠੀਕ ਹੈ।
ਉਨ੍ਹਾਂ ਅੱਗੇ ਕਿਹਾ ਡਾਕਟਰਾਂ ਨੂੰ ਪੀੜਤਾਂ ਦਾ ਇਲਾਜ ਤੇ ਦੇਖਰੇਖ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਪੀੜਤਾਂ ਨੂੰ ਹਸਪਤਾਲ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਅੱਗੇ ਕਿਹਾ ਕਿ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ, ਜਿਸ ਸਬੰਧੀ ਅਧਿਕਾਰੀਆਂ ਨੂੰ ਕਹਿ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਰਮਾਤਮਾ ਦੀ ਕਿਰਪਾ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।