ਆਪਣੀਆਂ ਜ਼ਮੀਨਾਂ ਕਿਸੇ ਵੀ ਕੀਮਤ ਤੇ ਸਰਕਾਰ ਨੂੰ ਇਕਵਾਇਰ ਨਹੀਂ ਕਰਨ ਦੇਵਾਂਗੇ - ਪੀੜਤ ਕਿਸਾਨ
- ਪੰਜਾਬ ਸਰਕਾਰ ਧੱਕੇ ਨਾਲ ਕਿਸਾਨਾਂ ਨੂੰ ਉਜਾੜਨਾ ਚਾਹੁੰਦੀ- ਕਿਸਾਨ ਆਗੂ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 26 ਜੁਲਾਈ 2025 - ਸੰਯੁਕਤ ਕਿਸਾਨ ਮੋਰਚਾ ਕਪੂਰਥਲਾ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਤੇ ਲੈਂਡ ਪੂਲਿੰਗ ਸਕੀਮ ਤੋਂ ਪ੍ਰਭਾਵਿਤ ਕਿਸਾਨਾਂ ਦੀ ਸਾਂਝੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਲਖਵਿੰਦਰ ਸਿੰਘ ਅਦਾਲਤ ਚੱਕ, ਬਲਵਿੰਦਰ ਸਿੰਘ ਬਾਜਵਾ ਕਿਰਤੀ ਕਿਸਾਨ ਯੂਨੀਅਨ ਪੰਜਾਬ ,ਧਰਮਿੰਦਰ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਬਲਦੇਵ ਸਿੰਘ ਪੰਜਾਬ ਕਿਸਾਨ ਸਭਾ ਨੇ ਕੀਤੀ।
ਇਸ ਮੌਕੇ ਲੈਂਡ ਪੂਲਿੰਗ ਪਾਲਸੀ ਦੇ ਪੀੜਤ ਕਿਸਾਨ ਲਖਵਿੰਦਰ ਸਿੰਘ ਅਦਾਲਤ ਚੱਕ,ਸੁਖਦੇਵ ਸਿੰਘ ਜੱਜ, ਦਿਲਬਾਗ ਸਿੰਘ ਅਦਾਲਤ ਚੱਕ, ਰਜਿੰਦਰ ਸਿੰਘ, ਰਘਬੀਰ ਸਿੰਘ, ਜਸਬੀਰ ਸਿੰਘ, ਸ਼ੀਤਲ ਸਿੰਘ ,ਰੇਸ਼ਮ ਸਿੰਘ ਮੁਕਟ ਰਾਮ ਵਾਲਾ, ਸ਼ਰਨਜੀਤ ਸਿੰਘ, ਕਰਨਜੀਤ ਸਿੰਘ, ਸਿਮਰਜੀਤ ਸਿੰਘ, ਜਤਿੰਦਰਪਾਲ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਉਜਾੜ ਰਹੀ ਹੈ ਅਤੇ ਧੱਕੇ ਨਾਲ ਲੈਂਡ ਪੂਲਿੰਗ ਪਾਲਸੀ ਤਹਿਤ ਕਿਸਾਨਾਂ ਦੀਆਂ ਜਮੀਨਾਂ ਨੂੰ ਹਥਿਆਉਣਾ ਚਾਹੁੰਦੀ ਹੈ ਜਿਸ ਦਾ ਸਮੂਹ ਕਿਸਾਨ ਨਿਰੰਤਰ ਵਿਰੋਧ ਕਰਦੇ ਹਨ। ਉਹਨਾਂ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ ਤੇ ਆਪਣੀ ਜਮੀਨ ਸਰਕਾਰ ਨੂੰ ਨਹੀਂ ਦੇਣਗੇ ਭਾਵੇਂ ਉਸ ਲਈ ਉਹਨਾਂ ਨੂੰ ਆਪਣੀਆਂ ਜਾਨਾਂ ਵੀ ਕੁਰਬਾਨ ਕਰਨੀਆਂ ਪੈਣ।
ਉਹਨਾਂ ਮੰਗ ਕੀਤੀ ਕਿ ਸਰਕਾਰ ਨੂੰ ਇਸ ਪਾਲਸੀ ਨੂੰ ਤੁਰੰਤ ਖਾਰਜ ਕਰਨਾ ਚਾਹੀਦਾ ਹੈ ਅਤੇ ਜਾਰੀ ਕੀਤੇ ਗਏ ਨੋਟਿਸ ਤੁਰੰਤ ਵਾਪਸ ਲੈਣੇ ਚਾਹੀਦੇ ਹਨ। ਇਸ ਮੌਕੇ ਰਸ਼ਪਾਲ ਸਿੰਘ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ ਪੰਜਾਬ , ਐਡਵੋਕੇਟ ਰਜਿੰਦਰ ਸਿੰਘ ਰਾਣਾ ਸੰਯੁਕਤ ਕਿਸਾਨ ਮੋਰਚਾ, ਬਲਵਿੰਦਰ ਸਿੰਘ ਭੁੱਲਰ ਕਿਰਤੀ ਕਿਸਾਨ ਯੂਨੀਅਨ ਪ੍ਰਧਾਨ ਕਪੂਰਥਲਾ, ਮਾਸਟਰ ਚਰਨ ਸਿੰਘ ਕੁੱਲ ਹਿੰਦ ਕਿਸਾਨ ਸਭਾ, ਅਮਰਜੀਤ ਸਿੰਘ ਟਿੱਬਾ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ ਕਪੂਰਥਲਾ, ਧਰਮਿੰਦਰ ਸਿੰਘ ਕਿਰਤੀ ਕਿਸਾਨ ਯੂਨੀਅਨ ਡਕੌਂਦਾ, ਮੁਕੰਦ ਸਿੰਘ ਸੀਨੀਅਰ ਕਿਸਾਨ ਆਗੂ, ਰਘਬੀਰ ਸਿੰਘ ਮਹਿਰਵਾਲਾ ਸੂਬਾ ਮੀਤ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਡਕੌਂਦਾ, ਮੁਕੰਦ ਸਿੰਘ ਸੂਬਾ ਆਗੂ ਕੁੱਲ ਹਿੰਦ ਕਿਸਾਨ ਸਭਾ, ਸਰਵਣ ਸਿੰਘ ਕਰਮਜੀਤਪੁਰ, ਜਥੇਦਾਰ ਪਲਵਿੰਦਰ ਸਿੰਘ ਕਾਲਾ ਸੰਘਿਆਂ ,ਬਿੰਦੂ ਸੁੰਨੜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਪੰਧੇਰ, ਨਿਰਮਲ ਸਿੰਘ ਸ਼ੇਰਪੁਰ ਸੱਦਾ ਪੇਂਡੂ ਮਜ਼ਦੂਰ ਯੂਨੀਅਨ , ਕਾਮਰੇਡ ਬਲਦੇਵ ਸਿੰਘ ਮਿਸਤਰੀ ਮਜ਼ਦੂਰ ਯੂਨੀਅਨ, ਕੁਲਦੀਪ ਸਿੰਘ ਡਿਪਟੀ, ਸੁਰਜੀਤ ਸਿੰਘ ਠੱਟਾ ਪ੍ਰਧਾਨ ਖੇਤ ਮਜ਼ਦੂਰ ਸਭਾ, ਫਕੀਰ ਮੁਹੰਮਦ ਸਕੱਤਰ ਪੀਡਬਲਯੂਡੀ ਪੈਨਸ਼ਨ ਯੂਨੀਅਨ , ਸਾਧੂ ਸਿੰਘ ਡੱਲਾ ਕਿਰਤੀ ਕਿਸਾਨ ਯੂਨੀਅਨ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨਾਲ ਧੱਕਾ ਕਰਦਿਆਂ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਲਈ ਬਿਲ ਪਾਸ ਕੀਤਾ ਜਿਸ ਦਾ ਵਿਰੋਧ ਸਮੁੱਚੇ ਦੇਸ਼ ਦੇ ਕਿਸਾਨਾਂ ਵੱਲੋਂ ਕੀਤਾ ਗਿਆ ਜਿਸ ਨੂੰ ਬਾਅਦ ਵਿੱਚ ਕੇਂਦਰ ਸਰਕਾਰ ਨੂੰ ਰੱਦ ਕਰਨਾ ਪਿਆ।
ਆਗੂਆਂ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਦੀ ਤਰਜ ਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਹਨਾਂ ਦੀਆਂ ਜਮੀਨਾਂ ਧੱਕੇ ਨਾਲ ਇਕਵਾਇਰ ਕਰਕੇ ਉਹਨਾਂ ਨੂੰ ਉਜਾੜਨਾ ਚਾਹੁੰਦੀ ਹੈ ਜਿਸ ਦਾ ਸਮੂਹ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਪੁਰਜੋਰ ਵਿਰੋਧ ਕਰਦੀਆਂ ਹਨ ਅਤੇ ਇਸ ਲੈਂਡ ਪੂਲਿੰਗ ਪਾਲਸੀ ਨੂੰ ਵਾਪਸ ਲੈਣ ਦੀ ਸਰਕਾਰ ਨੂੰ ਅਪੀਲ ਕਰਦੀਆਂ ਹਨ। ਆਗੂਆਂ ਨੇ ਕਿਹਾ ਕਿ ਸਮੂਹ ਕਿਸਾਨ ,ਮਜ਼ਦੂਰ ਜਥੇਬੰਦੀਆਂ ਕਿਸਾਨਾਂ ਦੇ ਨਾਲ ਖੜੀਆਂ ਹਨ ਅਤੇ ਸਰਕਾਰ ਦੀ ਇਸ ਧੱਕੇਸ਼ਾਹੀ ਦੇ ਖਿਲਾਫ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ ਹਰਜਿੰਦਰ ਸਿੰਘ ਲਾਲੀ, ਮਾਸਟਰ ਜਸਵਿੰਦਰ ਸਿੰਘ, ਗੁਰਦੇਵ ਸਿੰਘ ਲਵਲੀ, ਹਰਨੇਕ ਸਿੰਘ ਕਰਮਜੀਤਪੁਰ, ਬਲਦੇਵ ਸਿੰਘ ਪਰਮਜੀਤਪੁਰ, ਸੁਖਦੇਵ ਸਿੰਘ, ਸਰਬਜੀਤ ਸਿੰਘ ,ਗੁਰਪ੍ਰੀਤ ਸਿੰਘ ,ਸਵਰਨ ਸਿੰਘ ,ਮੋਹਿਤ ਸਿੰਘ ਮਾਛੀਜੋਆ, ਤਨਵੀਰ ਸਿੰਘ, ਕੁਲਦੀਪ ਸਿੰਘ ਮਾਛੀ ਜੋਆ, ਕਰਮਵੀਰ ਸਿੰਘ, ਨਿਰਵੈਲ ਸਿੰਘ, ਸਰਬਜੀਤ ਸਿੰਘ, ਜਸਵਿੰਦਰ ਸਿੰਘ, ਚਰਨ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ।