ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਨੂੰ ਮਨਾਇਆ ਜਾਵੇਗਾ
- ਸ਼ਹੀਦੀ ਸਮਾਗਮ ਸਬੰਧੀ ਤਿਆਰੀਆਂ ਜੋਰਾਂ ਤੇ - ਐਂਡ ਰਾਣਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 26 ਜੁਲਾਈ 2025 - ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਦੀ ਇੱਕ ਵਿਸ਼ੇਸ਼ ਮੀਟਿੰਗ ਸਰਪ੍ਰਸਤ ਪ੍ਰੋ.ਚਰਨ ਸਿੰਘ ਦੀ ਸਰਪ੍ਰਸਤੀ ਹੇਠ ਹੋਈ ਜਿਸ ਵਿੱਚ ਬਾਰ ਐਸੋਸੀਏਸ਼ਨ,ਸਾਹਿਤ ਸਭਾ, ਪ੍ਰੈੱਸ ਕਲੱਬ ਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਇਸ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਐਡ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ 31 ਜੁਲਾਈ ਨੂੰ ਸਵੇਰੇ 9 ਵਜੇ ਸ਼ਹੀਦ ਊਧਮ ਸਿੰਘ ਸਮਾਰਕ ਸੁਲਤਾਨਪੁਰ ਲੋਧੀ ਵਿਖੇ ਕੌਮ ਦੇ ਮਹਾਨ ਸ਼ਹੀਦ ਊਧਮ ਸਿੰਘ ਨੁੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਹਨਾਂ ਦੇ ਜੀਵਨ,ਕੁਰਬਾਨੀ ਤੇ ਫਲਸਫੇ ਬਾਰੇ ਵਿਚਾਰ ਪੇਸ਼ ਕੀਤੇ ਜਾਣਗੇ।ਇਸ ਮੌਕੇ ਐਡ ਜਰਨੈਲ ਸਿੰਘ ਸੰਧਾ ਪ੍ਰਧਾਨ ਬਾਰ ਐਸੋਸੀਏਸ਼ਨ ਨੇ ਦੱਸਿਆ ਕਿ ਸਮਾਗਮ ਵਿੱਚ ਉਚੇਚੇ ਤੌਰ 'ਤੇ ਬੁੱਧੀਜੀਵੀ ਵਰਗ ਲੇਖਕ ਆਦਿ ਸਮੇਤ ਹੋਰ ਸਖਸ਼ੀਅਤਾਂ ਸ਼ਾਮਿਲ ਹੋਣਗੀਆਂ।
ਉਹਨਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ।ਉਹਨਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਸਮੂਹ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇਹਨਾਂ ਸਮਾਗਮਾਂ ਵਿੱਚ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਕੇ ਆਪਣੇ ਸ਼ਹੀਦ ਨੂੰ ਸਰਧਾਂਜਲੀ ਦਿੱਤੀ ਜਾਵੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਐਡ.ਰਾਜਿੰਦਰ ਸਿੰਘ ਰਾਣਾ ਸਕੱਤਰ ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰੱਸਟ, ਐਡ ਜਰਨੈਲ ਸਿੰਘ ਸੰਧਾ ਪ੍ਰਧਾਨ ਬਾਰ ਐਸੋਸੀਏਸ਼ਨ, ਸ਼ੈਲ ਪ੍ਰਭਾਕਰ ਸੈਕਟਰੀ ਬਾਰ ਐਸੋਸੀਏਸ਼ਨ, ਅਮਰਜੀਤ ਸਿੰਘ ਟਿੱਬਾ ਕਿਸਾਨ ਆਗੂ, ਮਾਸਟਰ ਚਰਨ ਸਿੰਘ ਹੈਬਤਪੁਰ ਕਿਸਾਨ ਆਗੂ,ਨਿਰਮਲ ਸਿੰਘ ਪੇਂਡੂ ਮਜ਼ਦੂਰ ਯੂਨੀਅਨ, ਦਿਲਬਾਗ ਸਿੰਘ ਪ੍ਰਧਾਨ ਕਲਰਕ ਯੂਨੀਅਨ ,ਰਵਿੰਦਰ ਸਿੰਘ ਰਵੀ, ਸੁਖਦੇਵ ਸਿੰਘ ਅਮਰਕੋਟ, ਬਲਵਿੰਦਰ ਸਿੰਘ ਭੁੱਲਰ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਕਪੂਰਥਲਾ,ਸਰਵਣ ਸਿੰਘ ਕਰਮਜੀਤ ਪੁਰ, ਡਾਕਟਰ ਹਰਜਿੰਦਰ ਸਿੰਘ ਲਾਲੀ ਟਿੱਬਾ, ਮਾਸਟਰ ਜਸਵਿੰਦਰ ਸਿੰਘ, ਕਰਮ ਸਿੰਘ, ਹਰਜਿੰਦਰ ਸਿੰਘ, ਫ਼ਕੀਰ ਮੁਹੰਮਦ ਸੈਕਟਰੀ ਪੀਡਬਲਿਊਡੀ ਪੈਨਸ਼ਨ ਯੂਨੀਅਨ , ਸੁਰਜੀਤ ਸਿੰਘ ਠੱਟਾ,ਜਸਵਿੰਦਰ ਸਿੰਘ ਟਿੱਬਾ, ਦਿਲਬਾਗ ਸਿੰਘ, ਬਿੱਕਰ ਸਿੰਘ ਆਦਿ ਹਾਜਰ ਸਨ।