ਵਿਧਾਇਕ ਸ਼ੈਰੀ ਕਲਸੀ ਨੇ ਯੂਥ ਵਲੰਟੀਅਰਾਂ ਨੂੰ ਕੀਤਾ ਲਾਮਬੰਦ
ਕਿਹਾ-ਲੋਕਪੱਖੀ ਨੀਤੀਆਂ ਬਾਰੇ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ
ਰੋਹਿਤ ਗੁਪਤਾ
ਬਟਾਲਾ, 27 ਜੁਲਾਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਯੂਥ ਵਲੰਟੀਅਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਗਰਾਊਂਡ ਵਿੱਚ ਜਾ ਕੇ ਵੱਧ ਤੋਂ ਵੱਧ ਵਿਚਰਨ ਲਈ ਕਿਹਾ ਤਾਂ ਜੋ ਲੋਕਹਿੱਤ ਵਿੱਚ ਲਾਗੂ ਨੀਤੀਆਂ ਬਾਰੇ ਲੋਕਾਂ ਨੂੰ ਹੋਰ ਜਾਗਰੂਕ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੇ ਹਿੱਤਾਂ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਹਨ। ਲੋਕਾਂ ਨੂੰ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ। ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕਰੀਬ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਹਰ ਇੱਕ ਪਰਿਵਾਰ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ। ਸਕੂਲ ਆਫ ਐਮੀਨੱਸ ਖੋਲੇ ਗਏ ਹਨ। ਪਾਰਦਰਸ਼ੀ ਢੰਗ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਕਰੀਬ 52000 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਔਰਤਾਂ ਨੂੰ ਮੁੱਫਤ ਬੱਸ ਸਹੂਲਤ ਮੁਹੱਈਆ ਕਰਵਾਈਆਂ ਗਈ ਹੈ। ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ। ਕਰੀਬ 17 ਟੌਲ ਪਲਾਜਾ ਬੰਦ ਕੀਤੇ ਗਏ ਹਨ। ਮਜਦੂਰਾਂ ਅਤੇ ਸਨਅਤਕਾਰਾਂ ਦੇ ਹਿੱਤ ਵਿੱਚ ਕਦਮ ਚੁੱਕੇ ਗਏ ਹਨ। ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਵਰਗ ਦੀ ਭਲਾਈ ਲਈ ਸਰਕਾਰ ਵਚਨਬੱਧ ਹੈ।
ਇਸ ਮੌਕੇ ਮਨਦੀਪ ਸਿੰਘ ਗਿੱਲ ਜਿਲਾ ਯੂਥ ਪ੍ਰਧਾਨ ਗੁਰਦਾਸਪੁਰ, ਅੰਮਿ੍ਤ ਕਲਸੀ, ਜੋਨ ਪ੍ਰਧਾਨ ਅਭੀ ਸ਼ਰਮਾ, ਹਲਕਾ ਪ੍ਰਧਾਨ ਵੀਨੂੰ ਕਾਹਲੋਂ, ਨਿੱਕੂ ਹੰਸਪਾਲ, ਦਵਿੰਦਰ ਸਿੰਘ, ਕੁਲਦੀਪ ਸਿੰਘ,ਅਮਿਤ ਸੋਢੀ, ਕੁਨਾਲ ਸ਼ਰਮਾ, ਮਾਸਟਰ ਸੁਖਦੇਵ ਸਿੰਘ,ਤੇਜਿੰਦਰ ਸਿੰਘ ਸ਼ੈਰੀ, ਰਣਬੀਰ ਸਿੰਘ, ਮਲਕੀਤ ਸਿੰਘ, ਅੰਕੁਸ਼ ਮਹਿਤਾ, ਸੋਨੂੰ ਕੁਮਾਰ, ਸੰਨੀ, ਲਾਡੀ, ਰਕੇਸ਼, ਰਾਜਬੀਰ ਸਿੰਘ, ਰਣਬੀਰ ਸਿੰਘ ਰਾਣਾ, ਅਮਰਬੀਰ ਸਿੰਘ, ਕੇਵਲ ਸਿੰਘ, ਪਰਦੀਪ, ਪਰਮਿੰਦਰ ਸਿੰਘ, ਵਿਜੇ ਕੁਮਾਰ, ਰੋਬਿਨ ਵਿੱਕੀ, ਸੰਦੀਪ ਸਿੰਘ ਅਤੇ ਵੱਡੀ ਗਿਣਤੀ ਵਿੱਚ ਯੂਥ ਵਲੰਟੀਅਰ ਮੋਜੂਦ ਸਨ।