ਨਵੀਂ ਸਿੱਖਿਆ ਨੀਤੀ ਸਬੰਧੀ ਸਮਾਗਮ ਵਿੱਚ ਹਿੱਸਾ ਲੈਣਗੇ ਨੈਸ਼ਨਲ ਅਵਾਰਡੀ ਅਧਿਆਪਕ ਰਾਜਿੰਦਰ ਸਿੰਘ
ਅਸ਼ੋਕ ਵਰਮਾ
ਗੋਨਿਆਣਾ 29 ਜੁਲਾਈ2025:ਕੌਮੀ ਸਿੱਖਿਆ ਨੀਤੀ 29 ਜੁਲਾਈ 2020 ਨੂੰ ਪੂਰੇ ਭਾਰਤ ਭਰ ਵਿੱਚ ਲਾਗੂ ਹੋਈ ਸੀ। ਜਿਸ ਦੀ 5ਵੀਂ ਵਰ੍ਹੇਗੰਢ ਭਾਰਤ ਸਰਕਾਰ ਅਤੇ ਮਨਿਸਟਰੀ ਆਫ ਐਜੂਕੇਸ਼ਨ ਵੱਲੋਂ ਭਾਰਤੀਯ ਮੰਡਾਪਮ ਆਈ.ਟੀ.ਪੀ.ਓ ਪ੍ਰਗਤੀ ਮੈਦਾਨ ਨਵੀਂ ਦਿੱਲੀ ਵਿਖੇ ਮਨਾਈ ਜਾ ਰਹੀ ਹੈ। ਜਿਸ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਿਲ ਹੋਣਗੇ। ਮਨਿਸਟਰੀ ਆਫ ਐਜੂਕੇਸ਼ਨ ਵੱਲੋਂ ਇਸ ਮੌਕੇ ਦੇਸ਼ ਦੇ ਨੈਸ਼ਨਲ ਅਵਾਰਡ ਜੇਤੂ ਅਧਿਆਪਕਾਂ ਨੂੰ ਵੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ ਤੇ ਸੱਦਾ ਪੱਤਰ ਭੇਜੇ ਗਏ ਹਨ ਇਸ ਮੌਕੇ ਦੇਸ਼ ਦੇ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਅਤੇ ਮਨਿਸਟਰੀ ਆਫ ਐਜੂਕੇਸ਼ਨ ਦੇ ਪ੍ਰਮੁੱਖ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ।
ਇਸ ਮੌਕੇ ਬਠਿੰਡਾ ਜਿਲੇ ਦੇ ਨੈਸ਼ਨਲ ਅਵਾਰਡੀ ਅਧਿਆਪਕ ਸ. ਰਾਜਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰ ਸਿੰਘ ਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੂੰ ਵੀ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਪ੍ਰਾਪਤ ਹੋਇਆ ਹੈ ਅਤੇ ਉਹ ਵੀ 29 ਜੁਲਾਈ ਨੂੰ ਨਵੀਂ ਦਿੱਲ੍ਹੀ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਸ਼ਿਰਕਤ ਕਰਨਗੇ। ਜਾਣਕਾਰੀ ਅਨੁਸਾਰ ਮੂਲ ਰੂਪ ਵਿੱਚ ਇਸ ਸਮਾਗਮ ਦਾ ਮੁੱਖ ਮਕਸਦ ਸਿੱਖਿਆ ਨੀਤੀ ਦੇ ਪੰਜ ਸਾਲਾਂ ਵਿੱਚ ਪ੍ਰਾਪਤ ਕੀਤੀਆਂ ਉਪਲਬਧੀਆਂ, ਨਵੇਂ ਸੁਧਾਰਾਂ ਅਤੇ ਇਸ ਨੂੰ ਲਾਗੂ ਕਰਨ ਵਿੱਚ ਆ ਰਹੀਆਂ ਦਿੱਕਤਾਂ ਤੇ ਵਿਸਥਾਰ ਸਹਿਤ ਚਰਚਾ ਕੀਤੀ ਜਾਣੀ ਹੈ, ਤਾਂ ਜੋ ਇਸ ਸਿੱਖਿਆ ਨਾਲ ਨੀਤੀ ਰਾਹੀ ਦੇਸ਼ ਦੇ ਸਾਰੇ ਬੱਚਿਆਂ ਨੂੰ ਫਾਇਦਾ ਪਹੁੰਚਾਇਆ ਜਾ ਸਕੇ, ਤਾਂ ਜੋ ਆਉਣ ਵਾਲੇ ਅਗਲੇ ਸਾਲਾਂ ਵਿੱਚ ਦੇਸ ਦੇ ਸਾਰੇ ਰਾਜਾਂ ਦੇ ਬੱਚਿਆਂ ਦਾ ਸਿੱਖਿਆ ਪੱਧਰ ਉੱਚਾ ਚੁੱਕਿਆ ਜਾ ਸਕੇ।