ਬਠਿੰਡਾ ਪੁਲਿਸ ਵੱਲੋਂ 6 ਅਪਰੇਸ਼ਨ ਤਹਿਤ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ
ਅਸ਼ੋਕ ਵਰਮਾ
ਬਠਿੰਡਾ, 29 ਜੁਲਾਈ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ੁਰੂ ਕੀਤੇ (CASO - Cordon and Search Operation) ਦੇ ਤਹਿਤ ਜ਼ਿਲ੍ਹੇ ਅੰਦਰ ਸ਼ੱਕੀ ਵਿਅਕਤੀਆਂ ਦੇ ਵੱਖ-ਵੱਖ ਟਿਕਾਣਿਆਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਸ਼ੱਕੀ ਟਿਕਾਣਿਆਂ 'ਤੇ ਪੁਲਿਸ ਵਲੋਂ ਸਖਤੀ ਨਾਲ ਜਾਂਚ ਅਤੇ ਨਸ਼ੇ ਨਾਲ ਸਬੰਧਿਤ ਗਤੀਵਿਧੀਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਸ ਮੁਹਿੰਮ ਦਾ ਮਕਸਦ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨਾ ਤੇ ਨਸ਼ਾ ਵਪਾਰੀਆਂ ਨੂੰ ਕਾਬੂ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਕਾਰਵਾਈ ਬਠਿੰਡਾ ਪੁਲਿਸ ਦੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ ਦਾ ਹਿੱਸਾ ਹੈ।
ਐੱਸਐੱਸਪੀ ਮੈਡਮ ਅਮਨੀਤ ਕੌਂਡਲ ਨੇ ਆਮ ਲੋਕਾਂ ਨੂੰ ਪਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਨੂੰ ਤੁਹਾਡੇ ਸਭ ਦੇ ਸਹਿਯੋਗ ਦੀ ਪੂਰਨ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਤੁਹਾਡੇ ਏਰੀਏ ਜਾਂ ਆਸ-ਪਾਸ ਦੇ ਇਲਾਕੇ ਵਿੱਚ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ‘ਤੇ ਜਾਣਕਾਰੀ ਦਿੱਤੀ ਜਾ ਸਕਦੇ ਹੈ, ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।