ਬਠਿੰਡਾ ਵਿੱਚ ਨਜਾਇਜ਼ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ ਮਾਰ ਕੇ 29 ਨੌਜਵਾਨਾਂ ਨੂੰ ਛਡਾਇਆ - ਦੋ ਗ੍ਰਿਫਤਾਰ
ਅਸ਼ੋਕ ਵਰਮਾ
ਬਠਿੰਡਾ, 29 ਜੁਲਾਈ 2025 : ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਪੁਲਿਸ (ਥਾਣਾ ਨਥਾਣਾ) ਵਲੋਂ ਅੱਜ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਤੇ ਛਾਪਾ ਮਾਰਿਆ ਗਿਆ। ਇਸ ਦੌਰਾਨ 29 ਵਿਅਕਤੀਆਂ ਨੂੰ ਬਚਾਇਆ ਗਿਆ ਤੇ ਉਨ੍ਹਾਂ ਨੂੰ ਸਰਕਾਰੀ ਮਨਜ਼ੂਰਸ਼ੁਦਾ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ।
ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਗੈਰ-ਕਾਨੂੰਨੀ ਢੰਗ ਨਾਲ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੇ ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਬਣਾਉਣ ਲਈ ਲਗਾਤਾਰ ਆਪਣੀ ਜੰਗ ਜਾਰੀ ਰੱਖੀ ਹੋਈ ਹੈ।
ਇਸ ਮੌਕੇ ਡੀਐਸਪੀ ਰਵਿੰਦਰ ਸਿੰਘ ਰੰਧਾਵਾ, ਮੁੱਖ ਅਫਸਰ ਐਸਆਈ ਦਿਲਬਾਗ ਸਿੰਘ, ਸਿਹਤ ਵਿਭਾਗ ਤੋਂ ਡਾ. ਅਰੁਣ ਬਾਂਸਲ ਆਦਿ ਅਧਿਕਾਰੀ ਹਾਜ਼ਰ ਸਨ।