ਡਾ. ਰਾਜਵੰਤ ਕੌਰ 'ਪੰਜਾਬੀ' ਨੇ ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ ਦੇ ਕੋਆਰਡੀਨੇਟਰ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 30 ਜੁਲਾਈ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ 'ਪੰਜਾਬੀ' ਪ੍ਰੋਫੈਸਰ ਗੁਰਦਿਆਲ ਸਿੰਘ ਚੇਅਰ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਵਾਈਸ -ਚਾਂਸਲਰ ਡਾ. ਜਗਦੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਡਾ. 'ਪੰਜਾਬੀ' ਆਪਣੇ ਵਿਭਾਗ ਦੇ ਮੁਖੀ ਦੇ ਨਾਲ਼ ਨਾਲ਼ ਹੁਣ ਚੇਅਰ ਦੇ ਮੁਖੀ ਵਜੋਂ ਵੀ ਜ਼ਿੰਮੇਵਾਰੀ ਨਿਭਾਉਣਗੇ। ਡਾ. ਰਾਜਵੰਤ ਕੌਰ ਪੰਜਾਬੀ ਨੇ ਕਿਹਾ ਕਿ ਉਹ ਨੇੜ- ਭਵਿੱਖ ਵਿੱਚ ਪ੍ਰੋਫੈਸਰ ਗੁਰਦਿਆਲ ਸਿੰਘ ਦੀ ਸਾਹਿਤਕ ਕਾਰਜਾਂ ਬਾਰੇ ਮਹੱਤਵਪੂਰਨ ਸਮਾਗਮਾਂ/ਸੈਮੀਨਾਰਾਂ ਰਾਹੀਂ ਇਸ ਚੇਅਰ ਦੇ ਕਾਰਜਾਂ ਨੂੰ ਹੋਰ ਅੱਗੇ ਲੈ ਕੇ ਜਾਣ ਦੀ ਭਰਪੂਰ ਕੋਸ਼ਿਸ਼ ਕਰਨਗੇ ਤਾਂ ਜੋ ਗਿਆਨ ਪੀਠ ਪੁਰਸਕਾਰ ਵਿਜੇਤਾ ਪ੍ਰੋ. ਗੁਰਦਿਆਲ ਸਿੰਘ ਦੀ ਲੇਖਣੀ ਦੇ ਹੋਰ ਅਨੇਕ ਲੁਕੇ ਹੋਏ ਪੱਖ ਵੀ ਸਾਹਮਣੇ ਲਿਆਂਦੇ ਜਾ ਸਕਣ। ਸੈਨੇਟ ਫੈਲੋ ਅਤੇ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਲੋਕਧਾਰਾ ਸ਼ਾਸਤਰੀ ਡਾ. ਗੁਰਮੀਤ ਸਿੰਘ, ਡਾ. ਬਰਿੰਦਰ ਕੌਰ ਪ੍ਰਿੰਸੀਪਲ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ, ਡਾ . ਸੁਰਜੀਤ ਸਿੰਘ,ਡਾ. ਗੁਰਮੁਖ ਸਿੰਘ, ਡਾ. ਰਾਜਵਿੰਦਰ ਸਿੰਘ, ਡਾ. ਗੁਰਸੇਵਕ ਸਿੰਘ ਲੰਬੀ, ਡਾ. ਰਾਜਮਹਿੰਦਰ ਕੌਰ ਅਤੇ ਚਰਨਦੀਪ ਸਿੰਘ (ਡਾ.) ਮੁਖੀ, ਪੰਜਾਬੀ ਵਿਭਾਗ ਮੀਰੀ ਪੀਰੀ ਖਾਲਸਾ ਕਾਲਜ ਭਦੌੜ ,ਬਰਨਾਲਾ ਆਦਿ ਤੋਂ ਇਲਾਵਾ ਗੈਰ ਅਧਿਆਪਨ ਅਮਲਾ ਵੀ ਸ਼ਾਮਿਲ ਸੀ।