ਸਰਹਿੰਦ ਨਹਿਰ ਵਿੱਚੋਂ 11 ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਜਾਨਾਂ ਬਚਾਉਣ ਵਾਲਾ ਕ੍ਰਿਸ਼ਨਾ ਸਨਮਾਨਿਤ
ਅਸ਼ੋਕ ਵਰਮਾ
ਬਠਿੰਡਾ, 30 ਜੁਲਾਈ 2025 : ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਬੀਤੇ ਦਿਨੀਂ ਸਰਹੰਦ ਨਹਿਰ 'ਚ ਡਿੱਗੀ ਕਾਰ 'ਚ ਸਵਾਰ 11 ਲੋਕਾਂ ਦੀ ਜਾਨ ਨੂੰ ਬਚਾਉਣ ਵਾਲੇ ਕ੍ਰਿਸ਼ਨਾ ਨੂੰ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਆਪਣੇ ਦਫਤਰ ਵਿਖੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਬਹਾਦਰੀ ਦੀ ਮਿਸਾਲ ਕਾਇਮ ਕਰਨ ਵਾਲੇ ਕ੍ਰਿਸ਼ਨਾ ਨੂੰ ਹੱਲਾਸ਼ੇਰੀ ਦਿੰਦਿਆਂ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕ੍ਰਿਸ਼ਨਾ ਨੂੰ ਕਿਹਾ ਕਿ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦਾ ਮੱਦਦ ਦੀ ਜ਼ਰੂਰ ਹੋਵੇ ਤਾਂ ਜ਼ਿਲ੍ਹਾ ਪ੍ਰਸ਼ਾਸ਼ਨ ਉਨ੍ਹਾਂ ਦੇ ਨਾਲ ਖੜ੍ਹਾ ਹੈ।ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।