ਵੱਡੀ ਖ਼ਬਰ: ਲੈਂਡ ਪੁਲਿੰਗ ਪਾਲਿਸੀ 2025 ਨੂੰ ਹਾਈਕੋਰਟ 'ਚ ਚੁਣੌਤੀ, ਪੰਜਾਬ ਸਰਕਾਰ ਨੂੰ ਜਾਰੀ ਹੋਇਆ ਨੋਟਿਸ
ਚੰਡੀਗੜ੍ਹ, 30 ਜੁਲਾਈ 2025 – ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਪਾਲਿਸੀ 2025 ਇਕ ਵਾਰ ਫਿਰ ਵਿਵਾਦਾਂ 'ਚ ਘਿਰ ਗਈ ਹੈ। ਹਾਈਕੋਰਟ ਵਿੱਚ ਇਸ ਨੀਤੀ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ 'ਤੇ ਸਵਾਲ ਚੁੱਕੇ ਗਏ ਹਨ।
ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 6 ਅਗਸਤ 2025 ਤੱਕ ਆਪਣੇ ਪੱਖ ਵਿੱਚ ਜਵਾਬ ਫਾਇਲ ਕਰਨ ਦੇ ਆਦੇਸ਼ ਦਿੱਤੇ ਹਨ।
ਲੈਂਡ ਪੁਲਿੰਗ ਪਾਲਿਸੀ ਨੂੰ ਲੈ ਕੇ ਕਈ ਕਿਸਾਨ ਸੰਘਠਨਾਂ ਅਤੇ ਵਿਰੋਧੀ ਧਿਰਾਂ ਵੱਲੋਂ ਵੀ ਵਿਰੋਧ ਜਤਾਇਆ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਹਾਈਕੋਰਟ ਅੱਗੇ ਆਪਣੇ ਵਕੀਲਾਂ ਰਾਹੀਂ ਕਿਹੜਾ ਪੱਖ ਰੱਖਦੀ ਹੈ ਅਤੇ ਇਸ ਨੀਤੀ 'ਤੇ ਅੱਗੇ ਕੀ ਫੈਸਲਾ ਆਉਂਦਾ ਹੈ।
ਅਜੇ ਤੱਕ ਸਰਕਾਰ ਵੱਲੋਂ ਇਸ ਮਾਮਲੇ 'ਤੇ ਕੋਈ ਸਰਕਾਰੀ ਟਿੱਪਣੀ ਸਾਹਮਣੇ ਨਹੀਂ ਆਈ।