Himachal Breaking : ਜ਼ਮੀਨ ਖਿਸਕਣ ਕਾਰਨ ਕੌਮੀ ਸ਼ਾਹਰਾਹ ਬੰਦ
ਮੰਡੀ, ਹਿਮਾਚਲ ਪ੍ਰਦੇਸ਼ - ਮੰਡੀ ਜ਼ਿਲ੍ਹੇ ਵਿੱਚ ਪੰਡੋਹ ਨੇੜੇ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਕੌਮੀ ਸ਼ਾਹਰਾਹ (NH-21) ਬੰਦ ਹੋ ਗਿਆ ਹੈ। ਐਸ.ਪੀ. ਮੰਡੀ, ਸਾਕਸ਼ੀ ਵਰਮਾ ਨੇ ਦੱਸਿਆ ਕਿ ਇਹ ਘਟਨਾ ਕੱਲ ਰਾਤ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਵਾਪਰੀ ਹੈ।
ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਮਲਬਾ ਹਟਾਉਣ ਅਤੇ ਆਵਾਜਾਈ ਨੂੰ ਮੁੜ ਬਹਾਲ ਕਰਨ ਦਾ ਕੰਮ ਜਾਰੀ ਹੈ। ਵਾਹਨਾਂ ਦੀ ਲੰਬੀ ਕਤਾਰ ਲੱਗ ਗਈ ਹੈ, ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਰਗ 'ਤੇ ਯਾਤਰਾ ਕਰਨ ਤੋਂ ਬਚਣ।