BREAKING: ਮਜੀਠੀਆ ਬਾਰੇ ਕੋਰਟ ਦਾ ਵੱਡਾ ਫ਼ੈਸਲਾ, ਹੁਣ ਜੇਲ੍ਹ....!
ਚੰਡੀਗੜ੍ਹ, 1 ਅਗਸਤ 2025-ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਰਾਹਤ ਅੱਜ ਵੀ ਨਹੀਂ ਮਿਲੀ। ਮੋਹਾਲੀ ਕੋਰਟ ਦੇ ਵੱਲੋਂ ਮਜੀਠੀਆ ਦੀ 14 ਦਿਨਾਂ ਦੀ ਜੂਡੀਸ਼ੀਅਲ ਹਿਰਾਸਤ ਵਧਾ ਦਿੱਤੀ ਗਈ ਹੈ। ਮਜੀਠੀਆ ਦੀ ਨਾਭਾ ਜੇਲ੍ਹ ਤੋਂ ਵੀਡੀਓ ਕਾਨਫਰੰਸ ਜ਼ਰੀਏ ਪੇਸ਼ੀ ਹੋਈ। ਹੁਣ ਅਗਲੀ ਸੁਣਵਾਈ 14 ਅਗਸਤ ਨੂੰ ਹੋਵੇਗੀ। ਦੱਸ ਦਈਏ ਕਿ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਹਨ ਅਤੇ ਉਹ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।