ਲੰਗਾਹ ਨੇ ਸੁਖੀ ਰੰਧਾਵਾ ਦੀ ਗ੍ਰਿਫ਼ਤਾਰੀ ਲਈ ਧਰਨਾ ਕੀਤਾ ਸ਼ੁਰੂ
ਰੋਹਿਤ ਗੁਪਤਾ
ਗੁਰਦਾਸਪੁਰ 7 ਅਗਸਤ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਵੱਲੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਰੰਧਾਵਾ ਤੇ ਸਿੱਧੇ ਸਿੱਧੇ ਕਈ ਕਤਲ ਕਰਵਾਉਣ ਦੇ ਦੋਸ਼ ਲਗਾਏ ਗਏ ਹਨ । ਲੰਗਾਹ ਵੱਲੋਂ ਆਪਣੇ ਸਮਰਥਕਾਂ ਦੇ ਨਾਲ ਸੁਖਜਿੰਦਰ ਰੰਧਾਵਾ ਦੀ ਗ੍ਰਿਫਤਾਰੀ ਨੂੰ ਲੈ ਕੇ ਡੇਰਾ ਬਾਬਾ ਨਾਨਕ ਵਿੱਚ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ । ਸ਼੍ਰੋਮਣੀ ਅਕਾਲੀ ਗੁਰਦਾਸਪੁਰ ਦੇ ਜਿਲਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਪੁਲਿਸ ਸਟੇਸ਼ਨ ਦੇ ਬਾਹਰ ਅਕਾਲੀ ਵਰਕਰ ਦਲਬੀਰ ਸਿੰਘ ਪੱਪੂ ਢਿਲਵਾਂ ਦੀ ਹੋਈ ਮੌਤ ਦੇ ਮਾਮਲੇ ਵਿਚੋਂ ਸੁਖਜਿੰਦਰ ਸਿੰਘ ਰੰਧਾਵਾ ਦੀ ਗ੍ਰਿ਼ਰਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ । ਉਹਨਾਂ ਦਾਵਾ ਕੀਤਾ ਹੈ ਕਿ ਦਲਬੀਰ ਸਿੰਘ ਪੱਪੂ ਦੇ ਕਾਤਲਾਂ ਨੇ ਕਬੂਲਿਆ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਹਿ ਤੇ ਦਲਬੀਰ ਸਿੰਘ ਪੱਪੂ ਢਿਲਵਾਂ ਦਾ ਕਤਲ ਕੀਤਾ ਗਿਆ ਸੀ ।