Breaking: ਰਾਹੁਲ ਗਾਂਧੀ ਨੂੰ CEO ਵੱਲੋਂ ਨੋਟਿਸ ਜਾਰੀ
ਰਵੀ ਜੱਖੂ
ਚੰਡੀਗੜ੍ਹ, 10 ਅਗਸਤ 2025: ਹਰਿਆਣਾ ਦੇ ਚੀਫ਼ ਇਲੈਕਸ਼ਨ ਕਮਿਸ਼ਨ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਇੱਕ ਨੋਟਿਸ ਜਾਰੀ ਕਰਕੇ 7 ਅਗਸਤ 2025 ਨੂੰ ਹੋਈ ਪ੍ਰੈਸ ਕਾਨਫਰੰਸ ਵਿੱਚ ਕੀਤੇ ਗਏ ਦਾਅਵਿਆਂ 'ਤੇ ਜਵਾਬ ਮੰਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਸੀ ਕਿ ਹਰਿਆਣਾ ਦੀਆਂ ਚੋਣ ਸੂਚੀਆਂ ਵਿੱਚ ਅਯੋਗ ਵੋਟਰਾਂ ਨੂੰ ਸ਼ਾਮਲ ਕਰਨ ਅਤੇ ਯੋਗ ਵੋਟਰਾਂ ਨੂੰ ਬਾਹਰ ਕਰਨ ਦੀ ਗਲਤੀ ਕੀਤੀ ਸੀ।
