ਨਸ਼ਾ ਮੁਕਤ ਸਮਾਜ ਸਿਰਜਣ ਦੀ ਚੁੱਕੀ ਸਹੁੰ
ਰੋਹਿਤ ਗੁਪਤਾ
ਗੁਰਦਾਸਪੁਰ 13 ਅਗਸਤ 2025- ਮਾਨਯੋਗ ਮੁੱਖਮੰਤਰੀ ਪੰਜਾਬ ਜੀ ਦੀ ਰਹਿਨੁਮਾਈ ਅਤੇ ਸਿਹਤ ਮੰਤਰੀ ਸ. ਬਲਬੀਰ ਸਿੰਘ ਦੀ ਅਗੁਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਜਿਲਾ ਗੁਰਦਾਸਪੁਰ ਦੇ ਵੱਖ ਵੱਖ ਓਟ ਕਲੀਨਿਕਾਂ ਤੇ ਨਸ਼ਾ ਰੋਗੀਆਂ ਨੂੰ ਨਸ਼ਾ ਖਾਤਮੇ ਸੰਬੰਧੀ ਸਹੁੰ ਚੁਕਾਈ ਗਈ। ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਿਲਾ ਗੁਰਦਾਸਪੁਰ ਦੇ ਵੱਖ ਵੱਖ ਓਟ ਸੈਂਟਰਾਂ ਵਿਖੇ ਰੋਗੀਆਂ ਨੂੰ ਨਸ਼ਾ ਖਾਤਮੇ ਸੰਬੰਧੀ ਸਹੁੰ ਚੁਕਾਈ ਗਈ ਹੈ। ਪੰਜਾਬ ਸਰਕਾਰ ਵਲੋਂ ਨਸ਼ੇ ਦੇ ਖਾਤਮੇ ਲਈ ਯਤਨ ਕੀਤੇ ਜਾ ਰਹੇ ਹਨ। ਸਮੂਹ ਲੋਕਾਂ ਨੂੰ ਇਸ ਮੁਹਿੰਮ ਵਿੱਚ ਬਣਦਾ ਸਹਿਯੋਗ ਕਰਨਾ ਚਾਹੀਦਾ ਹੈ।
ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚੰਗੇ ਨਤੀਜੇ ਆ ਰਹੇ ਹਨ। ਨਸ਼ਾ ਕਰਨ ਵਾਲੇ ਰੋਗੀਆਂ ਦਾ ਇਲਾਜ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਨਸ਼ਾ ਛੱਡਣ ਲਈ ਜਰੂਰੀ ਹੈ ਕਿ ਆਪਣਾ ਆਤਮਬੱਲ ਵਧਾਇਆ ਜਾਵੇ।
ਅੱਜ ਸਮੂਹ ਓਟ ਕਲੀਨਿਕ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਮਰੀਜਾ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਸਰਕਾਰ ਦੁਆਰਾ ਚਲਾਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਬਾਰੇ ਵੀ ਦੱਸਿਆ ਗਿਆ ।
ਸੀਨੀਅਰ ਮੈਡੀਕਲ ਅਫਸਰ ਡਾਕਟਰ ਅਰਵਿੰਦ ਮਹਾਜਨ , ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਮੈਤਰੀ ਨੇ ਨਸ਼ਾ ਵਿਰੋਧੀ ਦਿਵਸ ਦੀ ਮਹੱਤਤਾ ਅਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਇਆ ਜਾਵੇਗਾ।