ਬਠਿੰਡਾ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਹੜ੍ਹ ਪੀੜਤਾਂ ਦੀ ਮੱਦਦ ਲਈ ਪਾਣੀ ਦੀਆਂ 6 ਹਜ਼ਾਰ ਬੋਤਲਾਂ ਭੇਜੀਆਂ
ਅਸ਼ੋਕ ਵਰਮਾ
ਬਠਿੰਡਾ, 30 ਅਗਸਤ 2025 : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਸ੍ਰੀ ਰਾਜੇਸ਼ ਧੀਮਾਨ ਦੀ ਰਹਿਨੁਮਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਵੱਲੋਂ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪੀੜਿਤ ਪਰਿਵਾਰਾਂ ਲਈ 500 ਡੱਬੇ ਪਾਣੀ (6000 ਪਾਣੀ ਦੀਆਂ ਬੋਤਲਾਂ) ਮੱਦਦ ਵਜੋਂ ਭੇਜੇ ਗਏ।
ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਹੜ੍ਹ ਪੀੜਤਾਂ ਦੀ ਮੱਦਦ ਵਾਸਤੇ ਰਾਹਤ ਸਮੱਗਰੀ ਭੇਜਣ ਲਈ ਜ਼ਿਲ੍ਹੇ ਦੀਆਂ ਸਵੈਸੇਵੀ ਸੰਸਥਾਵਾਂ ਨੂੰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਉਹਨਾਂ ਦੁਆਰਾ ਇਹ ਮੱਦਦ ਕੀਤੀ ਗਈ ਹੈ। ਉਹਨਾਂ ਸਮਾਜਸੇਵੀ ਆਦਿ ਹੋਰਨਾਂ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਗੇ ਤੋਂ ਵੀ ਵੱਧ ਤੋਂ ਵੱਧ ਮੱਦਦ ਕੀਤੀ ਜਾਵੇ ਤਾਂ ਜੋ ਹੜ੍ਹ ਪੀੜਤ ਪਰਿਵਾਰਾਂ ਨੂੰ ਵੱਧ ਤੋਂ ਵੱਧ ਰਾਹਤ ਸਮੱਗਰੀ ਪਹੁੰਚਾਈ ਜਾ ਸਕੇ ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਸਕੱਤਰ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ ਬਾਂਸਲ ਤੋਂ ਇਲਾਵਾ ਵੱਖ ਵੱਖ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।