ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਵਿੱਦਿਅਕ ਸੈਸ਼ਨ 2025-26 ਆਰੰਭ
ਬੰਗਾ 04 ਸਤੰਬਰ 2025- ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ਼ਜ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦਾ ਸਾਲ 2025 ਦਾ ਵਿਦਿਅਕ ਸ਼ੈਸ਼ਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਆਰੰਭ ਹੋਇਆ । ਇਸ ਮੌਕੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਲਈ ਅਰਦਾਸ ਬੇਨਤੀ ਕੀਤੀ ਗਈ । ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਅਤੇ ਨਰਸਿੰਗ ਕਾਲਜ ਦੇ ਵਿਦਿਆਰਥੀ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ । ਕਾਲਜ ਦੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਕਾਲਜ ਦੇ ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਕਾਲਜ ਵਿਚ ਆਧੁਨਿਕ ਤਰੀਕਿਆਂ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਆਪਣੇ ਭੇਜੇ ਸੰਦੇਸ਼ ਵਿਚ ਨਵੇਂ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਉਹਨਾਂ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਪੜ੍ਹਾਈ ਕਰਕੇ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ । ਨਵੇਂ ਸ਼ੈਸ਼ਨ ਦੀ ਆਰੰਭਤਾ ਮੌਕੇ ਹੋਏ ਗੁਰਮਤਿ ਸਮਾਗਮ ਵਿਚ ਸ. ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਜੋਗਾ ਸਿੰਘ, ਮੈਡਮ ਸੁਖਮਿੰਦਰ ਕੌਰ ਊਬੀ, ਮੈਡਮ ਰਾਬੀਆ ਹਾਟਾ, ਮੈਡਮ ਵੰਦਨਾ ਬਸਰਾ, ਸਮੂਹ ਸਟਾਫ਼ ਅਤੇ ਕਾਲਜ ਵਿਦਿਆਰਥੀ ਹਾਜ਼ਰ ਸਨ ।