ਆਦੇਸ਼ ਯੂਨੀਵਰਸਿਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਹੜ੍ਹ ਪੀੜਤਾਂ ਦੀ ਮਦਦ ਲਈ 5 ਲੱਖ ਰੁਪਏ ਦਾ ਚੈਂਕ ਭੇਂਟ
ਅਸ਼ੋਕ ਵਰਮਾ
ਬਠਿੰਡਾ, 4 ਸਤੰਬਰ 2025: ਪੰਜਾਬ ਵਿੱਚ ਹੜ੍ਹ ਤੇ ਬਰਸਾਤੀ ਪਾਣੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੂੰ ਆਦੇਸ਼ ਯੂਨੀਵਰਸਿਟੀ ਦੀ ਤਰਫੋਂ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਗਿੱਲ ਅਤੇ ਐਗਜੀਕਿਊਟਿਵ ਮੈਂਬਰ ਸ਼੍ਰੀ ਸੁਰਿੰਦਰ ਸਿੰਘ ਦੁਆਰਾ ਹੜ੍ਹ ਪੀੜਤਾਂ ਦੀ ਮਦਦ ਲਈ 5 ਲੱਖ ਰੁਪਏ ਦਾ ਚੈਂਕ ਭੇਂਟ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਆਦੇਸ਼ ਯੂਨੀਵਰਸਿਟੀ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਮਦਦ ਕਰਨ। ਇਸ ਮੌਕੇ ਸੰਸਥਾਂ ਦੇ ਨੁਮਾਇੰਦਿਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਨਾਲ ਉਹ ਖੜ੍ਹੇ ਹਨ ਤੇ ਭਵਿੱਖ ਵਿੱਚ ਉਨ੍ਹਾਂ ਦੇ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਸੁੱਕੇ ਰਾਸ਼ਨ, ਪੀਣ ਵਾਲੇ ਪਾਣੀ ਅਤੇ ਤਰਪਾਲਾਂ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਆਦਿ ਦੀ ਸੇਵਾ ਲਈ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ।