ਪੀ ਐਮ ਮੋਦੀ ਵਲੋਂ Punjab 'ਚ ਹੜ੍ਹ ਪੀੜਤਾਂ ਲਈ 1600 ਕਰੋੜ ਦਾ ਐਲਾਨ ਕੀਤਾ
ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ₹2 ਲੱਖ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ₹50,000 ਦੀ ਸਹਾਇਤਾ ਦਿੱਤੀ ਜਾਵੇਗੀ
ਗੁਰਦਾਸਪੁਰ, 9 ਸਤੰਬਰ 2025 : ਹਿਮਾਚਲ ਪ੍ਰਦੇਸ਼ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਇਸ ਉਪਰੰਤ ਉਹ ਗੁਰਦਾਸਪੁਰ ਪਹੁੰਚੇ ਅਤੇ ਉੱਥੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਰਾਹਤ ਕਾਰਜਾਂ ਵਿੱਚ ਲੱਗੀਆਂ ਐਨਡੀਆਰਐਫ (NDRF) ਅਤੇ ਐਸਡੀਆਰਐਫ (SDRF) ਟੀਮਾਂ ਨਾਲ ਮੁਲਾਕਾਤ ਕੀਤੀ।
ਇਸ ਤੋਂ ਬਾਅਦ ਉਨ੍ਹਾਂ ਨੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਕੀਤੀ ਅਤੇ ਪੰਜਾਬ ਨੂੰ ਹੜ੍ਹਾਂ ਤੋਂ ਹੋਏ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਇਸ ਤੋਂ ਇਲਾਵਾ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ₹2 ਲੱਖ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ₹50,000 ਦੀ ਸਹਾਇਤਾ ਦਿੱਤੀ ਜਾਵੇਗੀ