ਸੁਖਬੀਰ ਬਾਦਲ ਨੇ ਗੁਰਬਾਣੀ ਵੇਚੀ- ਗਿਆਨੀ ਹਰਪ੍ਰੀਤ ਸਿੰਘ ਨੇ ਲਾਏ ਗੰਭੀਰ ਦੋਸ਼
ਜੇਕਰ ਉਹ ਵੰਡ ਰਿਹਾ ਹੈ ਤਾਂ ਕਿਸਾਨਾਂ ਨੂੰ ਲੈ ਲੈਣੇ ਚਾਹੀਦੇ ਹਨ
ਰੋਹਿਤ ਗੁਪਤਾ
ਗੁਰਦਾਸਪੁਰ, 11 ਸਤੰਬਰ 2025- ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਇਹਨਾਂ ਨੇ ਗੁਰਬਾਣੀ ਵੇਚ ਕੇ ਅਤੇ ਹੋਟਲਾਂ ਤੋਂ ਪੈਸੇ ਇਕੱਠੇ ਕੀਤੇ ਹਨ। ਇਸੇ ਲਈ ਪਿੰਡ-ਪਿੰਡ ਜਾ ਕੇ ਪੈਸੇ ਵੰਡ ਰਹੇ ਹਨ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ 1600 ਕਰੋੜ ਰੁਪਏ ਰਾਹਤ ਪੈਕਜ ਪੰਜਾਬ ਨੂੰ ਜਾਰੀ ਕੀਤਾ ਹੈ ਉਹ ਬਹੁਤ ਹੀ ਥੋੜਾ ਹੈ। ਇਸ ਨਾਲ ਪੰਜਾਬ ਦੀ ਭਰਭਾਈ ਨਹੀਂ ਹੋ ਸਕਦੀ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਈਗੋ ਕਰਕੇ ਪੰਜਾਬ ਨੂੰ ਨੁਕਸਾਨ ਝੱਲਣਾ ਪੈ ਰਿਹਾ।
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਮੁਖੀ ਗਿਆਨੀ ਹਰਪ੍ਰੀਤ ਸਿੰਘ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਹੜ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ। ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ 1600 ਕਰੋੜ ਰੁਪਏ ਰਾਹਤ ਪੈਕਜ ਜਾਰੀ ਕੀਤਾ ਗਿਆ ਹੈ। ਉਹ ਬਹੁਤ ਹੀ ਥੋੜਾ ਹੈ। ਇਸ ਮੌਕੇ ਤੇ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਕੋਲੋਂ ਕਾਫੀ ਪੈਸੇ ਹਨ ਕਿਉਂਕਿ ਉਹਨਾਂ ਨੇ ਗੁਰਬਾਣੀ ਵੇਚ ਕੇ ਅਤੇ ਹੋਟਲਾਂ ਤੋਂ ਪੈਸੇ ਇਕੱਠੇ ਕੀਤੇ ਹਨ। ਜੇਕਰ ਉਹ ਪੈਸੇ ਵੰਡ ਰਹੇ ਹਨ ਤਾਂ ਕਿਸਾਨਾਂ ਨੂੰ ਲੈ ਲੈਣੇ ਚਾਹੀਦੇ ਹਨ।