ਗੁਰਦਾਸਪੁਰ ਵਿਖੇ ਮਨਾਇਆ ਗਿਆ ਈ.ਸੀ.ਈ. ਡੇਅ
ਮਾਪਿਆਂ ਦੀ ਭਾਗੀਦਾਰੀ ਨਾਲ ਸ਼ੁਰੂਆਤੀ ਬਚਪਨ ਸਿੱਖਿਆ ਨੂੰ ਮਿਲੀ ਨਵੀਂ ਰਫ਼ਤਾਰ
ਰੋਹਿਤ ਗੁਪਤਾ
ਗੁਰਦਾਸਪੁਰ, 14 ਸਤੰਬਰ
ਪੰਜਾਬ ਸਰਕਾਰ ਵੱਲੋਂ ਬਾਲ ਵਿਕਾਸ ਯਤਨਾਂ ਨੂੰ ਮਜ਼ਬੂਤ ਕਰਨ ਲਈ ਰਾਜ ਪੱਧਰ `ਤੇ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਈ.ਸੀ.ਈ. ਡੇਅ ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਗੁਰਦਾਸਪੁਰ ਵਿੱਚ ਵੀ ਆਂਗਣਵਾੜੀ ਕੇਂਦਰਾਂ ‘ਤੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਗਏ। ਇਸ ਦਿਨ ਦਾ ਮੁੱਖ ਉਦੇਸ਼ 06 ਸਾਲ ਦੇ ਬੱਚਿਆਂ ਦੀ ਸਿੱਖਿਆ ਤੇ ਵਿਕਾਸ ਵਿੱਚ ਮਾਪਿਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣਾ ਹੈ। ਇਸ ਸਮਾਗਮ ਵਿੱਚ ਸ੍ਰੀਮਤੀ ਜਸਮੀਤ ਕੌਰ,ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਦੀ ਅਗਵਾਈ ਹੇਠ ਵਿਭਾਗ ਦੇ ਅਧਿਕਾਰੀਆਂ, ਆਂਗਣਵਾੜੀ ਵਰਕਰਾਂ, ਅਧਿਆਪਕਾਂ, ਸਚਿਨ (ਪ੍ਰੋਗਰਾਮ ) ਅਤੇ ਮਾਪਿਆਂ ਨੇ ਹਿੱਸਾ ਲਿਆ।
ਸਮਾਗਮ ਦੌਰਾਨ:ਸ੍ਰੀਮਤੀ ਜਸਮੀਤ ਕੌਰ, ਜਿਲ੍ਹਾ ਪ੍ਰੋਗਰਾਮ ਅਫਸਰ ਗੁਰਦਾਸਪੁਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਿਰਫ਼ ਬੱਚਿਆਂ ਲਈ ਨਹੀਂ, ਸਗੋਂ ਮਾਪਿਆਂ ਲਈ ਵੀ ਇੱਕ ਅਹਿਮ ਮੌਕਾ ਹੈ ਤਾਂ ਜੋ ਵਿੱਚ ਉਹ ਆਪਣੇ ਬੱਚਿਆਂ ਦੇ ਸਿੱਖਣ ਯਾਤਰਾ ਵਿੱਚ ਸਾਥੀ ਬਣ ਸਕਣ। ਇਸ ਮੌਕੇ ਬੱਚਿਆ ਨੂੰ ਆਪਣੇ ਆਲੇ ਦੁਆਲੇ ਸਾਫ਼ ਸਫ਼ਾਈ ਕਰਨ ਅਤੇ ਹੜ੍ਹ ਦੇ ਗੰਦੇ ਪਾਣੀ ਨਾਲ ਵਧ ਰਹੀਆਂ ਬਿਮਾਰੀਆ ਤੋ ਬਚਣ ਵਾਸਤੇ ਪ੍ਰੇਰਿਤ ਕੀਤਾ ਗਿਆ।
ਇਸ ਮੋਕੇ ਸ਼੍ਰੀਮਤੀ ਹਰਜੀਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਕਲਾਨੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਜਾ ਕੇ ਜਾਇਜ਼ਾ ਲਿਆ ਅਤੇ ਉਨ੍ਹਾਂ ਨੇ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਸਮਾਗਮ ਨੂੰ ਅਰਥਪੂਰਨ ਬਣਾਇਆ।ਇਸ ਮੌਕੇ ‘ਤੇ ਕਈ ਮਾਪਿਆਂ ਨੇ ਆਪਣਾ ਅਨੁਭਵ ਸਾਂਝਾ ਕਰਦੇ ਕਿਹਾ ਕਿ ਈ.ਸੀ.ਈ. ਡੇਅ ਨੇ ਉਨ੍ਹਾਂ ਨੂੰ ਆਪਣੇ ਬੱਚਿਆਂ ਨਾਲ ਨਵੀਆਂ ਤੇ ਰਚਨਾਤਮਕ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਇਸ ਮੌਕੇ ਆਂਗਣਵਾੜੀ ਵਰਕਰ ਜਸਵਿੰਦਰ ਕੌਰ, ਬਲਜੀਤ ਕੌਰ ਤੋਂ ਇਲਾਵਾ ਬੱਚਿਆਂ ਦੇ ਮਾਪਿਆਂ ਨੇ ਵੀ ਹਿੱਸਾ ਲਿਆ