MLA ਸ਼ੈਰੀ ਕਲਸੀ ਨੇ ਨਗਰ ਨਿਗਮ ਦਫਤਰ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
ਕਿਹਾ-ਸ਼ਹਿਰ ਵਾਸੀਆਂ ਦੀ ਸਮੱਸਿਆਵਾਂ ਦੇ ਹੱਲ ਕਰਨ ਲਈ ਉਹ ਖੁਦ ਲੋਕਾਂ ਤੱਕ ਕਰ ਰਹੇ ਨੇ ਪਹੁੰਚ
ਰੋਹਿਤ ਗੁਪਤਾ
ਬਟਾਲਾ, 16 ਸਤੰਬਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਦਫਤਰ ਨਗਰ ਨਿਗਮ ਬਟਾਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਮਿਲੇ ਤੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਇਸ ਮੌਕੇ ਐਕਸੀਅਨ ਰੋਹਿਤ ਉੱਪਲ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਸਤਨਾਮ ਸਿੰਘ, ਸਮਾਜ ਸੇਵੀ ਅੰਮ੍ਰਿਤ ਕਲਸੀ, ਸੀਨੀਅਰ ਆਗੂ ਮਾਸਟਰ ਤਿਲਕ ਰਾਜ ਅਤੇ ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦਾ ਇਥੇ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦਾ ਮੁੱਖ ਉਦੇਸ਼ ਇਹੀ ਹੈ ਕਿ ਕਾਰਪੋਰੇਸ਼ਨ ਸਮੇਤ ਵੱਖ-ਵੱਖ ਦਫਤਰਾਂ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣ ਤੇ ਉਨਾਂ ਦਾ ਸਬੰਧਤ ਵਿਭਾਗ ਰਾਹੀ ਮੌਕੇ ’ਤੇ ਹੱਲ ਕਰਵਾਇਆ ਜਾਵੇ। ਉਨਾਂ ਕਿਹਾ ਕਿ ਉਨਾਂ ਦੀ ਹਮੇਸ਼ਾ ਇਹੀ ਕੋਸ਼ਿਸ ਰਹੀ ਹੈ ਕਿ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੇ ਹਨ।
ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਉਹ ਦਿਨ ਰਾਤ ਲੋਕ ਦੀ ਸੇਵਾ ਵਿੱਚ ਹਾਜਰ ਹਨ। ਉਨਾਂ ਦੱਸਿਆ ਕਿ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾਵੇਗਾ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਉਨਾਂ ਦੁਹਰਾਇਆ ਕਿ ਉਹ ਬਟਾਲਾ ਦੇ ਵਿਕਾਸ ਲਈ ਵਚਨਬੱਧ ਅਤੇ ਦ੍ਰਿੜ ਸੰਕਲਪ ਹਨ।