Big Breaking: ਹੜ੍ਹਾਂ ਵਿਚਾਲੇ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ 'ਚ ਨਵੇਂ ਮਿਸ਼ਨ ਦੀ ਸ਼ੁਰੂਆਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 17 ਸਤੰਬਰ 2025- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ 'ਚ ਨਵੇਂ ਮਿਸ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮਿਸ਼ਨ ਦਾ ਨਾਮ ਚੜ੍ਹਦੀ ਕਲਾ ਰੱਖਿਆ ਗਿਆ ਹੈ। ਉਹਨਾਂ ਕਿਹਾ ਕਿ ਹੜਾਂ ਵਿੱਚ ਹੁਣ ਲੋਕ ਵੱਡੇ ਪੱਧਰ 'ਤੇ ਸੇਵਾ ਕਰ ਰਹੇ ਹਨ। ਪੰਜਾਬ ਸਰਕਾਰ ਮਿਸ਼ਨ ਚੜ੍ਹਦੀ ਕਲਾ ਸ਼ੁਰੂ ਕਰਨ ਜਾ ਰਹੀ ਹੈ।
ਇਸ ਦੌਰਾਨ ਸੀਐੱਮ ਮਾਨ ਨੇ ਕਿਹਾ- ਪੰਜਾਬੀ ਇੱਕ ਪਰਿਵਾਰ ਬਣ ਕੇ ਇੱਕ ਦੂਜੇ ਦੀ ਮਦਦ ਕਰ ਰਹੇ ਨੇ, ਪੰਜਾਬ ਹਰ ਮੁਸੀਬਤ ਸਾਹਮਣੇ ਹਿੱਕ ਡਾਅ ਕੇ ਖੜਦਾ ਹੈ। ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਹੁਣ ਰਾਹਤ ਦੇ ਕੰਮਾਂ ਤੋਂ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਮੀਨਾਂ ਵਿੱਚ ਹੁਣ ਕਣਕ ਦੀ ਬਜਾਈ ਅੱਗੇ ਹੋਣੀ ਹੈ, ਇਸ ਲਈ ਸਾਨੂੰ ਸਭ ਨੂੰ ਮਿਲ ਕੇ ਜ਼ਮੀਨੀ ਪੱਧਰ ਤੇ ਕੰਮ ਕਰਨਾ ਪੈਣਾ ਹੈ ਅਤੇ ਸਾਡੀ ਸਰਕਾਰ ਕੰਮ ਕਰ ਵੀ ਰਹੀ ਹੈ।
ਉਹਨਾਂ ਇਹ ਵੀ ਆਖਿਆ ਕਿ ਪੰਜਾਬ ਦੇ ਲੋਕ ਇੱਕ ਪਰਿਵਾਰ ਬਣ ਕੇ ਇੱਕ ਦੂਜੇ ਦੀ ਮਦਦ ਕਰ ਰਹੇ ਨੇ ਅਤੇ ਮਿਸ਼ਨ ਚੜ੍ਹਦੀ ਕਲਾ ਦੇ ਤਹਿਤ ਪੰਜਾਬ ਅੱਗੇ ਵਧੇਗਾ।