ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਤੇ ਹਦਾਇਤਾਂ ਤੋਂ ਜਾਣੂ ਹੋਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕੀਤਾ ਜਾਵੇ
ਰੋਹਿਤ ਗੁਪਤਾ
ਗੁਰਦਾਸਪੁਰ, 19 ਸਤੰਬਰ

- ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ https://www.facebook.com/TheCEOPunjab/, https://x.com/TheCEOPunjab, https://www.instagram.com/theceopunjab/, https://www.youtube.com/@TheCEOPunjab ਨੂੰ ਵੱਧ ਤੋਂ ਵੱਧ ਫਾਲੋ ਕੀਤਾ ਜਾਵੇ ਤਾਂ ਜੋ ਆਮ ਜਨਤਾ ਤੱਕ ਮਾਣਯੋਗ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਗਤੀਵਿਧੀਆਂ ਦੀ ਸਮੇਂ ਸਿਰ ਜਾਣਕਾਰੀ ਮਿਲਦੀ ਰਹੇ।
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਹਾਇਕ ਸਵੀਪ ਨੋਡਲ ਅਫ਼ਸਰਾਂ, ਬੀ.ਐਲ.ਓ. ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼. ਨੂੰ ਉਕਤ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੇ ਲਿੰਕ ਨੂੰ ਫਾਲੋ ਕਰਨ ਦੀ ਹਦਾਇਤ ਕਰਨ ਅਤੇ ਇਸ ਦੀ ਪੁਸ਼ਟੀ ਸਬੰਧੀ ਸਮੂਹ ਬੀ.ਐਲ.ਓ. ਸੁਪਰਵਾਈਜ਼ਰਾਂ ਤੋਂ ਅੰਡਰਟੇਕਿੰਗ ਪ੍ਰਾਪਤ ਕਰਨ ਉਪਰੰਤ ਆਪਣੇ ਹਸਤਾਖਰਾਂ ਹੇਠ ਸਰਟੀਫਿਕੇਟ ਮਿਤੀ 29.09.2025 ਨੂੰ ਸਵੇਰੇ 10.00 ਵਜੇ ਤੱਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣ।
ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਗੁਰਦਾਸਪੁਰ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਦੇ ਸਕੂਲਾਂ/ਕਾਲਜਾਂ ਵਿਚ ਇਲੈਕਟੋਰਲ ਲਿਟਰੇਸੀ ਕਲੱਬ (ELC) ਬਣੇ ਹੋਏ ਹਨ, ਇਨ੍ਹਾਂ ਦੇ ਇੰਚਾਰਜਾਂ ਦੇ ਰਾਹੀਂ ਸਬੰਧਿਤ ਸਕੂਲਾਂ/ਕਾਲਜਾਂ ਵਿਚ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਪਲੇਟਫ਼ਾਰਮਾਂ 'ਤੇ ਫਾਲੋਅਰਜ਼ ਨੂੰ ਵਧਾਉਣ ਲਈ ਜਾਗਰੂਕ ਕੀਤਾ ਜਾਵੇ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਮੁੱਖ ਚੋਣ ਅਫ਼ਸਰ ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕਰਨ ਤਾਂ ਜੋ ਉਨ੍ਹਾਂ ਨੂੰ ਮਾਣਯੋਗ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਰਹੇ।