ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਤੇ ਕੀਤੀ ਸਖ਼ਤਾਈ, ਪੰਜ ਸਕੂਲੀ ਬਸਾਂ ਦੇ ਕਟੇ ਚਲਾਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ 19 ਸਤੰਬਰ,2025
ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਅੰਕੁਰਜੀਤ ਸਿੰਘ (ਆਈ.ਏ.ਐਸ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀ ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਕੰਚਨ ਅਰੋੜਾ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਨਵਾਂ ਸ਼ਹਿਰ ਜਿਲ੍ਹੇ ਵਿੱਚ ਅੱਜ ਮਿਤੀ 19 ਸਤੰਬਰ 2025 ਨੂੰ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ ਅਤੇ ਸਕੂਲੀ ਬਸਾਂ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪੋਲੀਸੀ ਦੀਆਂ ਸ਼ਰਤਾਂ ਬਾਰੇ ਜਾਣੂੰ ਕਰਵਾਇਆ ਗਿਆ। ਚੈਕਿੰਗ ਦੌਰਾਨ ਕੈਂਬਰਿਜ ਸਕੂਲ, ਦੁਆਬਾ ਪਬਲਿਕ ਸਕੂਲ, ਜੇ ਐਸ ਐਫ ਐਚ ਖਾਲਸਾ ਸਕੂਲ, ਮਾਤਾ ਪ੍ਰਕਾਸ਼ ਕੌਰ ਮੈਮੋਰੀਅਲ ਸੀਨੀਅਰ ਸੈਕੈਂਡਰੀ ਸਕੂਲ, ਟੈਗੋਰ ਮਾਡਲ ਸਕੂਲ ਅਤੇ ਕੇਸੀ ਪਬਲਿਕ ਸਕੂਲ ਦੀਆਂ ਬੱਸਾਂ ਵੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ ਤਕਰੀਬਨ 8 ਸਕੂਲਾਂ ਦੀਆਂ ਕੁੱਲ 11 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ 5 ਸਕੂਲੀ ਬੱਸਾਂ ਦੇ ਚਲਾਨ ਵੀ ਕੀਤੇ ਗਏ ।ਇਸ ਮੌਕੇ ਟੀਮ ਵਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜਿਲ੍ਹਾ ਬਾਲ ਸੁਰੱਖਿਆ ਦਫਤਰ ਵਲੋ ਸਮੇ-ਸਮੇ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ.ਸੀ ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ, ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿੱਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਸਕੂਲ ਵਾਰਨ ਦੇ ਡਰਾਇਵਰਾ ਕੋਲ ਵਾਹਨ ਦੇ ਕਾਗਜਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਹਨਾ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਟਰਾਂਸਪੋਰਟ ਵਿਭਾਗ ਵੱਲੋਂ ਸ੍ਰੀ ਇੰਦਰਪਾਲ ਸਿੰਘ ਆਰ ਟੀ ਉ ਵੱਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ ਤੇ ਬਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ। ਸਾਰੇ ਡਰਾਈਵਰ, ਬੱਸਾਂ ਨੂੰ ਰੋਡ ਤੇ ਲਿਆਣ ਤੋਂ ਪਹਿਲਾਂ ਆਪਣੇ ਅਤੇ ਆਪਣੀ ਬਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ। ਇਸ ਮੌਕੇ ਟੀਮ ਵਿੱਚ ਸ੍ਰੀ ਇੰਦਰਪਾਲ ਸਿੰਘ ਰੀਜਨਲ ਟਰਾਂਸਪੋਰਟ ਅਫਸਰ, ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ ਆਈ ਸੀ, ਸੰਤੋਸ਼ ਡੀਈਓ, ਸਿੱਖਿਆ ਵਿਭਾਗ ਤੋਂ ਸੁਰਿੰਦਰ ਪਾਲ ਅਗਨੀਹੋਤਰੀ ਪ੍ਰਿੰਸੀਪਲ, ਪੁਲਿਸ ਵਿਭਾਗ ਤੋਂ
ਟਰੈਫ਼ਿਕ ਇੰਚਾਰਜ ਸੁਭਾਸ਼ ਚੰਦ, ਦਲਾਵਰ ਸਿੰਘ ਪ੍ਰੇਮ ਲਾਲ ਅਤੇ ਰਵਿੰਦਰ ਕੌਰ ਵੀ ਮੌਜੂਦ ਸਨ।