ਫਾਜ਼ਿਲਕਾ ਸ਼ਹਿਰ ਵਿੱਚ ਸੜਕਾਂ ਦੇ ਨਵੀਨੀਕਰਨ ਦੇ ਕੰਮ ਸ਼ੁਰੂ, ਵਿਧਾਇਕ ਨੇ 1.70 ਕਰੋੜ ਦੀ ਸੜਕ ਦਾ ਰੱਖਿਆ ਨੀਂਹ ਪੱਥਰ
- ਛੇ ਕਰੋੜ ਨਾਲ ਹੋਰ ਬਣਨਗੀਆਂ ਸੜਕਾਂ
ਫਾਜ਼ਿਲਕਾ 20 ਸਤੰਬਰ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਐਮਆਰ ਕਾਲਜ ਤੋਂ ਹਨੂੰਮਾਨ ਮੰਦਰ , ਘੰਟਾ ਘਰ ਚੌਂਕ ਤੱਕ ਬਣਨ ਵਾਲੀ ਸੜਕ ਦਾ ਨੀਹ ਪੱਥਰ ਰੱਖਿਆ । ਇਸ ਦੇ ਨਿਰਮਾਣ ਤੇ 1.70 ਕਰੋੜ ਰੁਪਏ ਦੀ ਲਾਗਤ ਆਵੇਗੀ।
ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰੀ ਵਿਕਾਸ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਹਨਾਂ ਨੇ ਆਖਿਆ ਕਿ 6 ਕਰੋੜ ਰੁਪਏ ਦੇ ਹੋਰ ਸੜਕਾਂ ਨਾਲ ਸੰਬੰਧਿਤ ਕੰਮਾਂ ਦੇ ਟੈਂਡਰ ਜਲਦੀ ਖੁਲਣਗੇ ਅਤੇ ਸ਼ਹਿਰ ਵਿੱਚ ਵੱਖ-ਵੱਖ ਸੜਕਾਂ ਦੇ ਕੰਮ ਹੋਣਗੇ।
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਰਾਬਰ ਤਰਜੀਹੀ ਅਧਾਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹਨਾਂ ਨੇ ਆਖਿਆ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਬਿਹਤਰ ਤਰੀਕੇ ਨਾਲ ਮਿਲਣ ਇਸ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਲੰਬੇ ਸਮੇਂ ਦੀ ਬਕਾਇਆ ਪਈ ਮੰਗ ਪੀਣ ਵਾਲੇ ਪਾਣੀ ਦੀਆਂ ਨਵੀਆਂ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਕਰਵਾਇਆ ਜਾ ਰਿਹਾ ਸੀ ਅਤੇ ਹੁਣ ਸੜਕਾਂ ਦਾ ਕੰਮ ਹੋਣ ਨਾਲ ਸ਼ਹਿਰ ਵਾਸੀਆਂ ਦੇ ਜੀਵਨ ਪੱਧਰ ਵਿੱਚ ਸੁਧਾਰ ਆਵੇਗਾ। ਉਨਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਰਾਬਰ ਤਰਜੀਹੀ ਅਧਾਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ । ਉਹਨਾਂ ਨੇ ਆਖਿਆ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਬਿਹਤਰ ਤਰੀਕੇ ਨਾਲ ਮਿਲਣ ਇਸ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ ਆਖਿਆ ਕਿ ਸਰਕਾਰ ਵੱਲੋਂ ਸ਼ਹਿਰ ਦੇ ਸਾਰੇ ਵਿਕਾਸ ਕੰਮ ਮੁਕੰਮਲ ਕੀਤੇ ਜਾਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਸ਼ਬੂ ਸਾਵਨਸੁੱਖਾ ਸਵਨਾ ਖੁਸ਼ੀ ਫਾਊਂਡੇਸ਼ਨ, ਸ਼ਾਮ ਲਾਲ ਗਾਂਧੀ ਐਮਸੀ ਵਾਰਡ ਨੰਬਰ 9, ਅਮਨ ਦਰੇਜਾ ਐਮਸੀ, ਅਲਕਾ ਜੁਨੇਜਾ ਜ਼ਿਲ੍ਾ ਪ੍ਰਧਾਨ ਆਮ ਆਦਮੀ ਪਾਰਟੀ ਮਹਿਲਾ ਵਿੰਗ, ਕਾਕਾ ਡੋਗਰਾ ਐਮਸੀ, ਬਿੱਟੂ ਸੇਤੀਆ, ਸੋਮਾ ਰਾਣੀ, ਸੁਨੀਲ ਮੈਣੀ, ਵਿਜੇ ਨਾਗਪਾਲ, ਕ੍ਰਿਸ਼ਨ ਕੰਬੋਜ ਬਲਾਕ ਪ੍ਰਧਾਨ, ਰਾਜ ਅਹੂਜਾ ਬਲਾਕ ਪ੍ਰਧਾਨ ਵੀ ਹਾਜ਼ਰ ਸਨ।