ਤਰਨਤਾਰਨ ਜ਼ਿਮਨੀ ਚੋਣ: ਇਸ ਦਿਨ ਪੈਣਗੀਆਂ ਵੋਟਾਂ
ਚੰਡੀਗੜ੍ਹ, 6 ਅਕਤੂਬਰ 2025- ਪੰਜਾਬ ਦੇ ਤਰਨਤਾਰਨ ਹਲਕੇ ਵਿੱਚ ਜਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੇ ਵੱਲੋਂ ਵੋਟਿੰਗ ਅਤੇ ਕਾਊਂਟਿੰਗ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨਤਾਰਨ ਜਿਮਨੀ ਚੋਣ 11 ਨਵੰਬਰ ਨੂੰ ਹੋਵੇਗੀ, ਜਦੋਂਕਿ ਇਨ੍ਹਾਂ ਚੋਣਾਂ ਦਾ ਨਤੀਜਾ 14 ਨਵੰਬਰ ਨੂੰ ਆਵੇਗਾ।
ਦੱਸ ਦਈਏ ਕਿ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ ਜਿਸ ਲਈ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਪੰਜਾਬ ਦੀਆਂ ਚਾਰ ਵੱਡੀਆਂ ਪਾਰਟੀਆਂ ਨੇ ਇਸ ਸੀਟ ਲਈ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੇ ਵੱਲੋਂ ਹਰਮੀਤ ਸਿੰਘ ਸੰਧੂ ਨੂੰ, ਅਕਾਲੀ ਦਲ ਦੇ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ, ਕਾਂਗਰਸ ਦੇ ਵੱਲੋਂ ਕਰਨਵੀਰ ਸਿੰਘ ਬੁਰਜ ਨੂੰ, ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।
Click to Follow Babushahi Facebook page →