← ਪਿਛੇ ਪਰਤੋ
ਦੀਦਾਰ ਗੁਰਨਾ
ਪਟਿਆਲਾ 12 ਅਕਤੂਬਰ 2025 : SSP ਪਟਿਆਲਾ ਵਰੁਣ ਸ਼ਰਮਾ ਦੀ ਅਗਵਾਈ ਹੇਠ ਤਿਉਹਾਰਾਂ ਦੇ ਸੀਜ਼ਨ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਸਮਾਜ ਵਿਰੋਧੀ ਤੱਤਾਂ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ , ਇਸ ਮੁਹਿੰਮ ਤਹਿਤ ਸੀ.ਆਈ.ਏ ਸਟਾਫ ਪਟਿਆਲਾ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਇੱਕ ਵਿਅਕਤੀ ਨੂੰ ਗੈਰ ਕਾਨੂੰਨੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ , ਜਾਂਚ ਦੌਰਾਨ ਪਤਾ ਲੱਗਿਆ ਕਿ ਗ੍ਰਿਫ਼ਤਾਰ ਸ਼ਖ਼ਸ ਮਾਨਸਾ ਜ਼ਿਲ੍ਹੇ ਵਿੱਚ ਦਰਜ ਇੱਕ ਐਨ.ਡੀ.ਪੀ.ਐਸ. ਕੇਸ ਵਿੱਚ ਭਗੌੜਾ ਅਪਰਾਧੀ ਹੈ , ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਹਥਿਆਰ ਐਕਟ ਹੇਠ ਨਵਾਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ
Total Responses : 1247