Batala Breaking : ਗੋਲੀਕਾਂਡ ਦੇ ਵਿਰੋਧ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸ਼ਹਿਰ ਕਰਵਾਇਆ ਬੰਦ
ਸ਼ਾਂਤੀਪੂਰਨ ਢੰਗ ਨਾਲ ਚੱਲ ਰਹੇ ਰੋਸ਼ ਪ੍ਰਦਰਸ਼ਨ
ਰੋਹਿਤ ਗੁਪਤਾ
ਗੁਰਦਾਸਪੁਰ, 13 ਅਕਤੂਬਰ 2025 : ਬਟਾਲਾ ਦੇ ਸ਼ਹਿਰ ਨਿਵਾਸੀਆਂ ਨੇ ਗੋਲੀਕਾਂਡ ਦੇ ਵਿਰੁੱਧ ਖੁੱਲ ਕੇ ਰੋਸ ਜਤਾਇਆ ਹੈ ਜਿੱਥੇ ਸਵੇਰੇ ਸਬਜ਼ੀ ਮੰਡੀ ਤਾਂ ਖੁੱਲੀ ਵੇਖੀ ਗਈ ਪਰ ਸ਼ਹਿਰ ਦੇ ਜ਼ਿਆਦਾਤਰ ਬਾਜ਼ਾਰ ਬੰਦ ਰਹੇ ਹਨ । ਦੂਜੇ ਪਾਸੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਸ਼ਾਂਤੀਪੂਰਨ ਢੰਗ ਨਾਲ ਸ਼ਹਿਰ ਬੰਦ ਰਹੀਆਂ ਹਨ। ਇਹਨਾਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹਿਰ ਵਿੱਚ ਸ਼ਾਂਤੀਪੂਰਨ ਢੰਗ ਨਾਲ ਰੋਸ਼ ਮਾਰਚ ਵੀ ਕੀਤਾ ਜਾ ਰਿਹਾ । ਦੂਜੇ ਪਾਸੇ ਪੁਲਿਸ ਨੇ ਵੀ ਵਿਆਪਕ ਪ੍ਰਬੰਧ ਕੀਤੇ ਹੋਏ ਹਨ ਅਤੇ ਚੱਪੇ ਚੱਪੇ ਤੇ ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਬੰਦ ਦੌਰਾਨ ਹੁੱਲੜਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।