ਦੋ ਸਾਇੰਸ ਲੈਬਾਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ 14 ਅਕਤੂਬਰ,2025
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ ਵੱਖ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੱਚਿਆਂ ਨੂੰ ਪ੍ਰਯੋਗ ਕਰਵਾਉਣ ਲਈ ਸਰਕਾਰ ਦੋ ਸਾਇੰਸ ਲੈਬਾਂ (ਫਿਜਿਕਸ ਲੈਬ ਅਤੇ ਬਾਇਓ ਲੈਬ ) ਬਣਾਉਣ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਜਿਨ੍ਹਾਂ ਦਾ ਨੀਂਹ ਪੱਥਰ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਸਟੇਟ ਐਵਾਰਡ ਜੇਤੂ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਲੰਗੜੋਆ ਦੇ ਸਰਪੰਚ ਗੁਰਦੇਵ ਸਿੰਘ ਪਾਬਲਾ ਅਤੇ ਚੇਅਰਮੈਨ ਐਸ ਐਮ ਸੀ ਮਾਸਟਰ ਮਨੋਹਰ ਸਿੰਘ ਵੱਲੋਂ ਆਪਣੇ ਘਰ ਕਮਲਾਂ ਨਾਲ ਰੱਖਿਆ ਗਿਆ।ਇਸ ਮੌਕੇ ਚੇਅਰਮੈਨ ਵਲੋਂ ਅਰੰਭਤਾ ਦੀ ਅਰਦਾਸ ਕੀਤੀ ਗਈ ਤੇ ਪ੍ਰਸ਼ਾਦ ਵੰਡਿਆ ਗਿਆ। ਗ੍ਰਾਮ ਪੰਚਾਇਤ ਲੰਗੜੋਆ ਦੇ ਸਰਪੰਚ ਗੁਰਦੇਵ ਸਿੰਘ ਪਾਬਲਾ ਸੇਵਾ ਮੁਕਤ ਐਸ ਡੀ ਓ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦੇ ਵਾਧੇ ਤੇ ਵਿਕਾਸ ਲਈ ਸਰਕਾਰ ਹਰ ਸੰਭਵ ਮਦਦ ਕਰ ਰਹੀ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਤੇ ਐਸ ਐਮ ਸੀ ਕਮੇਟੀ ਦੇ ਚੇਅਰਮੈਨ ਤੇ ਮੈਂਬਰਾਂ ਤੋਂ ਇਲਾਵਾ ਸੰਸਥਾ ਦੇ ਸੁਖਵਿੰਦਰ ਲਾਲ ਸਾਇੰਸ ਮਾਸਟਰ, ਮੈਡਮ ਗੁਨੀਤ, ਰੇਖਾ ਜਨੇਜਾ,ਅਮਨਦੀਪ ਕੌਰ,ਮੀਨਾ ਰਾਣੀ, ਹਰਿੰਦਰ ਸਿੰਘ, ਪ੍ਰਦੀਪ ਸਿੰਘ,ਕੈਂਪਸ ਮੈਨੇਜਰ ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜ਼ਰ ਸਨ।