ਮੁਲਾਜ਼ਮ ਜਿਮਨੀ ਚੋਣ ਵਿੱਚ ਕਰਨਗੇ ਝੰਡਾ ਮਾਰਚ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 18 ਅਕਤੂਬਰ,2025
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਨਾਲ਼ ਸ਼ਰੇਆਮ ਧੋਖਾ ਕੀਤਾ ਹੈ । 2022 ਵਿੱਚ ਪੰਜਾਬ ਦੇ ਮੁਲਾਜ਼ਮਾਂ ਨਾਲ਼ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਲਾਜ਼ਮ ਸਬਕ ਸਿਖਾਉਣਗੇ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀ ਐੱਡ ਅਧਿਆਪਕ ਫਰੰਟ ਦੇ ਸੂਬਾ ਪ੍ਰੈਸ ਸਕੱਤਰ ਗੁਰਦਿਆਲ ਮਾਨ ਕੱਦੋਂ ਅਤੇ ਜ਼ਿਲ੍ਹਾ ਪ੍ਰਧਾਨ ਜੁਝਾਰ ਸਿੰਘ ਸੰਹੂਗੜਾ ਨੇ ਸਾਂਝੇ ਤੌਰ ਤੇ ਬੀ ਐੱਡ ਅਧਿਆਪਕ ਫਰੰਟ ਦੀ ਮੀਟਿੰਗ ਤੋਂ ਬਾਅਦ ਪ੍ਰੈੱਸ ਨੋਟ ਜਾਰੀ ਕਰਦਿਆਂ ਕੀਤਾ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਬਾਕੀ ਵਿੱਤੀ ਮੰਗਾਂ ਦਾ ਨਿਪਟਾਰਾ ਤਾਂ ਕੀ ਕਰਨਾ ਹੈ ਸਗੋਂ ਮੁਲਾਜ਼ਮਾਂ ਦੇ 16 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਭੁਗਤਾਨ ਦੱਬੀ ਬੈਠੀ ਹੈ । ਪਰ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਾਇਦ ਇਹ ਭੁੱਲੀ ਬੈਠੀ ਹੈ ਕਿ ਜੇਕਰ ਪੰਜਾਬ ਦੇ ਮੁਲਾਜ਼ਮ ਤੁਹਾਡੇ ਝੂਠੇ ਲਾਰਿਆਂ ਵਿੱਚ ਆ ਕੇ ਅਖੌਤੀ ਬਦਲਾਅ ਲਿਆਉਣ ਲਈ ਤਖ਼ਤਾ ਪਲਟ ਸਕਦੇ ਹਨ ਤਾਂ ਉਹ ਦਿਨ ਵੀ ਦੂਰ ਨਹੀ ਜਦੋਂ ਫਰਵਰੀ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਪੰਜਾਬ ਦੇ ਮੁਲਾਜ਼ਮ ਆਪਣੇ ਨਾਲ਼ ਹੋ ਰਹੇ ਧੱਕੇ ਦਾ ਮੂੰਹ ਤੋੜਵਾਂ ਜਵਾਬ ਦੇਣਗੇ । ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਹਰ ਸਟੇਜ ਤੋਂ ਐਲਾਨ ਕਰਦੇ ਹਨ ਕਿ ਪੰਜਾਬ ਦਾ ਖਜ਼ਾਨਾ ਭਰਿਆ ਹੋਇਆ ਹੈ , ਪਰ ਅਫ਼ਸੋਸ ਕਿ ਕਰਜ਼ਾ ਚੁੱਕ ਕੇ ਤਨਖਾਹਾਂ ਦੇਣ ਵਾਲੀ ਸਰਕਾਰ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਦੇਣ ਤੋਂ ਭੱਜ ਰਹੀ ਹੈ । ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਦੇ ਮੌਕੇ ਤੇ ਮੁਲਾਜ਼ਮਾਂ ਨੂੰ ਡੀ ਏ ਨਾ ਦਿੱਤਾ ਤਾਂ ਆਉਣ ਵਾਲੀ 2 ਨਵੰਬਰ ਨੂੰ ਤਰਨਤਾਰਨ ਵਿਖੇ ਵਿਸ਼ਾਲ ਝੰਡਾ ਮਾਰਚ ਕਰੇ ਸਰਕਾਰ ਦੇ ਲਾਰਿਆਂ ਦੀ ਪੋਲ ਲੋਕਾਂ ਸਾਹਮਣੇ ਖੋਲੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਭੁਪਿੰਦਰ ਸਿੰਘ ਮੁਕੰਦਪੁਰ,ਸੁਰਿੰਦਰ ਛੂਛੇਵਾਲ,ਸਤੀਸ਼ ਨਵਾਂ ਗਰਾਮ,