ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ
ਸੁਖਮਨੀ ਕਲੋਨੀ ਅਤੇ ਨਰਾਇਣ ਨਗਰ ਦੀਆਂ ਗਲੀਆਂ ਦਾ ਉਦਘਾਟਨ ਕੀਤਾ
ਰੋਹਿਤ ਗੁਪਤਾ
ਬਟਾਲਾ, 19 ਅਕਤੂਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਸੁਖਮਨੀ ਕਲੋਨੀ ਅਤੇ ਨਰਾਇਣ ਨਗਰ ਦੀਆਂ ਗਲੀਆਂ ਦਾ ਵਾਰਡ ਵਾਸੀਆਂ ਦੀ ਮੌਜੂਦਗੀ ਵਿੱਚ ਉਦਘਾਟਨ ਕਰਨ ਉਪੰਰਤ ਕੀਤਾ।
ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ।
ਉਨਾਂ ਦੱਸਿਆ ਕਿ ਮਹਿਜ ਤਿੰਨ-ਸਾਢੇ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਸਕੂਲ ਆਫ ਐੱਮੀਨੈੱਸ ਸ਼ੁਰੂ ਕੀਤਾ ਗਿਆ ਹੈ ਅਤੇ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ।