ਅੱਠ ਮਹੀਨੇ ਬੀਤਣ ਮਗਰੋਂ ਵੀ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀਆਂ ਨਹੀਂ ਹੋਈਆਂ ਨਸੀਬ - ਗੌਰਮਿੰਟ ਟੀਚਰਜ਼ ਯੂਨੀਅਨ
ਸਿੱਖਿਆ ਕ੍ਰਾਂਤੀ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆਇਆ- ਜਸਵਿੰਦਰ ਸਿੰਘ ਸਮਾਣਾ
ਗੁਰਪ੍ਰੀਤ ਸਿੰਘ ਜਖ਼ਵਾਲੀ।
ਪਟਿਆਲਾ 21 ਅਕਤੂਬਰ 2025:-
ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ। ਅੱਠ ਮਹੀਨੇ ਬੀਤਣ ਮਗਰੋਂ ਵੀ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਰਦੀਆਂ ਪ੍ਰਾਪਤ ਨਹੀਂ ਹੋਈਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਪਰਮਜੀਤ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਲਾਇਕੀ ਕਰਕੇ ਹੁਣ ਤੱਕ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਨਸੀਬ ਨਹੀਂ ਹੋਈਆਂ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੀਸੀ ਮੁੰਡਿਆਂ ਅਤੇ ਜਨਰਲ ਕੈਟਾਗਰੀ ਦੇ ਬੱਚਿਆਂ ਨੂੰ ਵਰਦੀਆਂ ਦੇਣ ਦੇ ਪੈਸੇ ਹੁਣ ਤੱਕ ਸਰਕਾਰ ਨੇ ਖਜ਼ਾਨਾ ਦਫਤਰ ਰਾਹੀਂ ਰੋਕੇ ਹੋਏ ਹਨ। ਖਜ਼ਾਨਾ ਦਫਤਰਾਂ ਰਾਹੀ ਵਰਦੀਆਂ ਦੇ ਹੁਣ ਤੱਕ ਕੋਈ ਵੀ ਬਿੱਲ ਹੁਣ ਤੱਕ ਪਾਸ ਨਹੀਂ ਹੋਏ। ਜਿਹੜੀਆਂ ਵੀ ਦੁਕਾਨਾਂ ਤੋਂ ਅਧਿਆਪਕਾਂ ਨੇ ਵਰਦੀਆਂ ਖਰੀਦੀਆਂ ਹਨ, ਉਹ ਦੁਕਾਨਦਾਰ ਬਿਨਾਂ ਪੈਮੇਂਟ ਤੋਂ ਬੱਚਿਆਂ ਨੂੰ ਵਰਦੀਆਂ ਨਹੀਂ ਦੇ ਰਹੇ। ਉਹਨਾਂ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਸਾਡੇ ਖਾਤਿਆਂ ਵਿੱਚ ਪੇਮੈਂਟ ਜਾਰੀ ਨਹੀਂ ਕਰਦੀ ਉਦੋਂ ਤੱਕ ਉਹ ਬੱਚਿਆਂ ਨੂੰ ਵਰਦੀਆਂ ਨਹੀਂ ਦੇ ਸਕਦੇ। ਸਿੱਖਿਆ ਕ੍ਰਾਂਤੀ ਦੇ ਵੱਡੇ ਵੱਡੇ ਦਾਅਵਾ ਕਰਨ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੀ ਫੂਕ ਪੂਰੀ ਤਰ੍ਹਾਂ ਨਿਕਲ ਚੁੱਕੀ ਹੈ। ਪੰਜਾਬ ਭਰ ਦੇ ਲੋਕਾਂ ਨੂੰ ਸਿੱਖਿਆ ਕਰਾਂਤੀ ਦਾ ਅਸਲ ਚਿਹਰਾ ਸਾਹਮਣੇ ਆ ਚੁੱਕਿਆ ਹੈ। ਆਗੂਆਂ ਨੇ ਕਿਹਾ ਕਿ ਪੌਣੇ ਚਾਰ ਸਾਲ ਵੀ ਬੀਤਣ ਮਗਰੋਂ ਵੀ ਸਿੱਖਿਆ ਮੰਤਰੀ ਹਰ ਤਰ੍ਹਾਂ ਦੀਆਂ ਪ੍ਰੀਖਿਆਵਾਂ, ਹਰ ਫਰੰਟ ਤੇ ਫੇਲ ਸਾਬਿਤ ਹੋਏ ਹਨ। ਪਾਰਦਰਸ਼ੀ ਢੰਗ ਨਾਲ ਬਦਲੀਆਂ, ਹਰ ਤਰ੍ਹਾਂ ਦੀਆਂ ਪ੍ਰਮੋਸ਼ਨਾਂ, ਪੰਜਾਬ ਸਰਕਾਰ ਦੀ ਆਪਣੀ ਸਿੱਖਿਆ ਨੀਤੀ ਨੂੰ ਬਣਾਉਣ ਦੇ ਫੋਕੇ ਦਾਅਵੇ ਇਸ਼ਤਿਆਰ ਬਾਜ਼ੀਆਂ ਕਰਨ ਵਾਲੇ ਸਿੱਖਿਆ ਮੰਤਰੀ ਹੁਣ ਤੱਕ ਫੇਲ੍ਹ ਸਾਬਿਤ ਹੋਏ ਹਨ। ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਰਦੀਆਂ ਦੇਣ ਵਿੱਚ ਅਸਮਰੱਥ ਹੈ ਤਾਂ ਆਪਣੀ ਨੈਤਿਕ ਜਿੰਮੇਵਾਰੀ ਸਮਝਦਿਆਂ ਹੋਇਆਂ ਸਿੱਖਿਆ ਮੰਤਰੀ ਪੰਜਾਬ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਸਮੇਂ ਕਮਲ ਨੈਨ, ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ ਖੋਖ,ਹਰਦੀਪ ਸਿੰਘ ਪਟਿਆਲਾ, ਜਗਪ੍ਰੀਤ ਸਿੰਘ ਭਾਟੀਆ, ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ ਨਾਭਾ, ਹਰਪ੍ਰੀਤ ਸਿੰਘ ਉਪਲ, ਗੁਰਪ੍ਰੀਤ ਸਿੰਘ ਸਿੱਧੂ , ਗੁਰਵਿੰਦਰ ਸਿੰਘ ਖੰਗੂੜਾ,ਭੀਮ ਸਿੰਘ ਸਮਾਣਾ, ਹਰਵਿੰਦਰ ਸਿੰਘ ਖੱਟੜਾ , ਰਜਿੰਦਰ ਜਵੰਦਾ, ਮਨਦੀਪ ਕਾਲੇਕੇ, ਗੁਰਵਿੰਦਰ ਸਿੰਘ ਜਨਹੇੜੀਆਂ, ਨਿਰਭੈ ਸਿੰਘ ਘਨੋਰ, ਟਹਿਲਬੀਰ ਸਿੰਘ, ਸਪਿੰਦਰਜੀਤ ਸ਼ਰਮਾ ਧਨੇਠਾ, ਰਾਜਿੰਦਰ ਸਿੰਘ ਰਾਜਪੁਰਾ, ਡਾ. ਬਲਜਿੰਦਰ ਸਿੰਘ ਪਠੋਣੀਆ, ਬੱਬਣ ਭਾਦਸੋਂ, ਸ਼ਿਵਪ੍ਰੀਤ ਸਿੰਘ ਪਟਿਆਲਾ ਸਾਥੀ ਹਾਜ਼ਰ ਰਹੇ।