IAS OFFICERS ASSOCIATION ਵੱਲੋਂ ਮਿਸ਼ਨ ਚੜ੍ਹਦੀ ਕਲਾ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ
Babushahi Bureau
ਚੰਡੀਗੜ੍ਹ, 21 ਅਕਤੂਬਰ : ਪੰਜਾਬ ਸਟੇਟ ਆਈ.ਏ.ਐਸ. ਆਫਿਸਰਜ਼ ਐਸੋਸੀਏਸ਼ਨ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਦੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ।
ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਦੀਵਾਲੀ ਸਾਦੇ ਢੰਗ ਨਾਲ ਮਨਾ ਰਹੇ ਹਨ ਅਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਲੱਖ ਰੁਪਏ ਦਾ ਯੋਗਦਾਨ ਪਾ ਰਹੇ ਹਨ। ਜ਼ਿਕਰਯੋਗ ਹੈ ਕਿ ਅਧਿਕਾਰੀਆਂ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇਕ ਦਿਨ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ।