ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਪ੍ਰਿੰਸੀਪਲ ਭੱਟੀ ਨੇ ਵਿਦਿਆਰਥੀਆਂ ਨੂੰ ਕਿਰਤ ਦੀ ਮਹਤਤਾ ਬਾਰੇ ਦੱਸਦਿਆਂ ਤਕਨੀਕੀ ਸਿੱਖਿਆ ਸਬੰਧੀ ਪ੍ਰੇਰਤ ਕੀਤ
ਰੋਹਿਤ ਗੁਪਤਾ
ਬਟਾਲਾ, 22 ਅਕਤੂਬਰ
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਅੱਜ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਹੇਠ ਵਰਕਸ਼ਾਪ ਸਟਾਫ ਸੁਖਵਿੰਦਰ ਸਿੰਘ, ਤੇਜ ਪ੍ਰਤਾਪ ਸਿੰਘ ਕਾਹਲੋ ਅਤੇ ਸਚਿਨ ਅਠਵਾਲ ਦੀ ਦੇਖ–ਰੇਖ ਹੇਠ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਅਤੇ ਕਾਲਜ ਦੇ ਵਿਭਾਗੀ ਮੁਖੀ ਵਿਜੇ ਮਨਿਹਾਸ, ਸ਼ਿਵਰਾਜਨ ਪੁਰੀ, ਹਰਜਿੰਦਰਪਾਲ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ, ਜਸਬੀਰ ਸਿੰਘ, ਸਾਹਿਬ ਸਿੰਘ, ਨਵਜੋਤ ਸਲਾਰੀਆ, ਅੰਗਦਪ੍ਰੀਤ ਸਿੰਘ, ਰਜਿੰਦਰ ਕੁਮਾਰ, ਸੁਖਵਿੰਦਰ ਸਿੰਘ, ਹਰਪਾਲ ਸਿੰਘ, ਮਨਦੀਪ ਸਿੰਘ, ਜਤਿੰਦਰ ਕੁਮਾਰ, ਕਮਲਜੀਤ ਕੌਰ, ਕੁਲਵਿੰਦਰ ਕੌਰ, ਸੁਰਜੀਤ ਰਾਮ, ਰਮਨਦੀਪ ਸਿੰਘ, ਜਤਿੰਦਰ ਸਿੰਘ ਆਦਿ ਨੇ ਬਾਬਾ ਵਿਸ਼ਵਕਰਮਾ ਜੀ ਦੀ ਤਸਵੀਰ ਅੱਗੇ ਫੁੱਲ ਮਿਲਾਵਾਂ ਭੇਂਟ ਕੀਤੀਆਂ।
ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਤੇ ਕਿਰਤ ਸਬੰਧੀ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਕਰਮ, ਕਲਾ ਅਤੇ ਇੰਜੀਨੀਅਰਿੰਗ ਦੇ ਪ੍ਰਤੀਕ ਹਨ ਅਤੇ ਉਹਨਾਂ ਦਾ ਜੀਵਨ ਸਾਰੇ ਕਿਰਤਕਾਰੀ ਵਰਗ ਲਈ ਪ੍ਰੇਰਣਾ ਦਾ ਸਰੋਤ ਹੈ।
ਵਿਭਾਗੀ ਇੰਚਾਰਜ ਵਿਜੇ ਮਨਿਹਾਸ, ਸ਼ਿਵਰਾਜਨ ਪੁਰੀ,ਜਗਦੀਪ ਸਿੰਘ ਨੇ ਕਿਹਾ ਕਿ ਵਿਸ਼ਵਕਰਮਾ ਜੀ ਨੇ ਮਨੁੱਖਤਾ ਨੂੰ ਮਿਹਨਤ ਤੇ ਸੁਚੱਜੇ ਕੰਮ ਦਾ ਪਾਠ ਪੜ੍ਹਾਇਆ। ਇਸ ਲਈ ਸਾਨੂੰ ਆਪਣੀ ਕਲਾ ਤੇ ਮਿਹਨਤ ਨਾਲ ਨਵੇਂ ਆਵਿਸਕਾਰ ਕਰਨ ਦੀ ਪ੍ਰੇਰਣਾ ਦਿੰਦਾ ਹੈ।
ਤੇਜ ਪ੍ਰਤਾਪ ਸਿੰਘ ਕਾਹਲੋ, ਸੁਖਵਿੰਦਰ ਸਿੰਘ ਅਤੇ ਸਚਿਨ ਅਠਵਾਲ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਵਿਚਲੇ ਅਰਥਕ ਤੇ ਆਧਿਆਤਮਿਕ ਸਿਧਾਂਤਾਂ ਨੂੰ ਵਿਦਿਆਰਥੀਆਂ ਲਈ ਮਾਰਗਦਰਸ਼ਕ ਕਰਾਰ ਦਿੱਤਾ ਅਤੇ ਕਿਹਾ ਕਿ ਹਰ ਕਿਰਤਕਾਰੀ ਆਪਣੇ ਕੰਮ ਨੂੰ ਇਬਾਦਤ ਸਮਝ ਕੇ ਕਰੇ ਤਾਂ ਸਮਾਜ ਵਿੱਚ ਸੁਚਾਰੂ ਤਰੱਕੀ ਸੰਭਵ ਹੈ।
ਇਸ ਮੌਕੇ ਵਿਦਿਆਰਥੀਆਂ ਨੇ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਸਮਾਰੋਹ ਪਿੱਛੋਂ ਚਾਹ ਤੇ ਪਕੌੜਿਆਂ ਦਾ ਲੰਗਰ ਵਰਤਾਇਆ ਗਿਆ। ਸਮਾਗਮ ਪੂਰਨ ਸ਼ਰਧਾ ਤੇ ਭਾਵਨਾ ਨਾਲ ਸਮਾਪਤ ਹੋਇਆ।