ਇਮੀਗ੍ਰੇਸ਼ਨ ਸੈਂਟਰ 'ਤੇ ਵਿਦੇਸ਼ ਭੇਜਣ ਦੇ ਨਾਂ 'ਤੇ ਨੌਜਵਾਨਾਂ ਨਾਲ ਠੱਗੀ ਮਾਰਨ ਦੇ ਦੋਸ਼
ਰੋਹਿਤ ਗੁਪਤਾ
ਗੁਰਦਾਸਪੁਰ : ਵਿਦੇਸ਼ ਭੇਜਣ ਦੇ ਨਾਂ ਤੇ ਲੋਕਾਂ ਨਾਲ ਠੱਗੀ ਮਾਰਨ ਦੇ ਕਈ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਗੁਰਦਾਸਪੁਰ ਜੇਲ ਰੋਡ ਤੋ ਸਾਹਮਣੇ ਆਇਆ ਹੈ ਜਿੱਥੇ ਡਰੀਮ ਓਵਰਸੀਜ ਨਾਮ ਦਾ ਦਫਤਰ ਚਲਾ ਰਹੇ ਇਕ ਵਿਅਕਤੀ ਉੱਪਰ ਵਿਦੇਸ਼ ਭੇਜਣ ਦੇ ਨਾਂ ਤੇ ਕਈ ਨੌਜਵਾਨਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਆਰੋਪ ਲੱਗੇ ਹਨ। ਦਫਤਰ ਦੇ ਬਾਹਰ ਇਕੱਠੇ ਹੋਏ ਨੌਜਵਾਨਾਂ ਦਾ ਕਹਿਨਾ ਹੈ ਕਿ ਉਹਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ਤੇ ਡਰੀਮ ਓਵਰਸੀਜ ਦਫਤਰ ਦਾ ਮਾਲਿਕ ਉਹਨਾਂ ਨਾਲ ਠੱਗੀ ਮਾਰ ਕੇ ਦਫਤਰ ਨੂੰ ਤਾਲਾ ਲਗਾ ਕੇ ਫਰਾਰ ਹੋ ਗਿਆ ਹੈ। ਜਿਸ ਕਰਕੇ ਉਹਨਾਂ ਨੇ ਦਫਤਰ ਦੇ ਬਾਹਰ ਇਕੱਠੇ ਹੋਕੇ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਤੋਂ ਸ਼ਿਕਾਇਤ ਲੈਕੇ ਏਜੰਟ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦਫਤਰ ਦੇ ਬਾਹਰ ਇਕੱਠੇ ਹੋਏ ਨੌਜਵਾਨਾਂ ਨੇ ਕਿਹਾ ਕਿ ਉਹਨਾਂ ਨੇ ਵਿਦੇਸ਼ ਜਾਣ ਦੇ ਲਈ ਜੇਲ ਰੋਡ ਤੇ ਸਥਿਤ ਡਰੀਮ ਓਵਰਸੀਜ ਦੇ ਮਾਲਕ ਨੂੰ ਲੱਖਾਂ ਰੁਪਏ ਦਿੱਤੇ ਹਨ ਅਤੇ ਹੁਣ ਇਹ ਏਜੰਟ ਉਹਨਾਂ ਦੇ ਕੋਲੋਂ ਪੈਸੇ ਲੈਕੇ ਦਫਤਰ ਨੂੰ ਤਾਲਾ ਲਗਾ ਕੇ ਮੌਕੇ ਤੋਂ ਫਰਾਰ ਹੋ ਚੁੱਕਾ ਹੈ ਅਤੇ ਕਈ ਨੌਜਵਾਨਾਂ ਨੂੰ ਉਸਨੇ ਆਪਣੇ ਆਧਾਰ ਕਾਰਡ ਵੀ ਗਲਤ ਦਿੱਤੇ ਹੋਏ ਹਨ ।ਕਈਆਂ ਨੂੰ ਆਫਰ ਲੈਟਰ ਦਿੱਤੇ ਗਏ ਹਨ ਪਰ ਉਹਨਾਂ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਦਫਤਰ ਦੇ ਬਾਹਰ ਇਕੱਠੇ ਹੋਏ ਨੌਜਵਾਨਾਂ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਇਸ ਏਜਂਟ ਨੂੰ ਜਲਦ ਤੋਂ ਜਲਦ ਗਿਰ੍ਫਤਾਰ ਕੀਤਾ ਜਾਵੇ ਅਤੇ ਇਸ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਤੇ ਦਫਤਰ ਦੀ ਇੱਕ ਕਰਮਚਾਰਣ ਨੂੰ ਇੱਕ ਨੌਜਵਾਨ ਨੇ ਫੋਨ ਮਿਲਾਇਆ ਤਾ ਉਸਨੇ ਦੱਸਿਆ ਕਿ ਜਿਹੜੇ ਨੌਜਵਾਨ ਬਾਹਰ ਨਹੀਂ ਜਾ ਸਕੇ ਉਹ ਹੁਣ ਉਹਨਾਂ ਦੇ ਘਰ ਆ ਕੇ ਉਹਨਾਂ ਨੂੰ ਧਮਕੀਆਂ ਦੇ ਰਹੇ ਹਨ। ਇਹ ਮਾਲਕ ਕਿੱਥੇ ਫਰਾਰ ਹੋ ਚੁੱਕਾ ਹੈ ਇਸ ਬਾਰੇ ਉਹਨਾਂ ਨੂੰ ਵੀ ਕੁਝ ਨਹੀਂ ਪਤਾ ।
ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੇਲ੍ਹ ਰੋਡ ਤੇ ਸਥਿਤ ਡਰੀਮ ਓਵਰਸੀਜ ਦਫ਼ਤਰ ਦੇ ਬਾਹਰ ਨੌਜਵਾਨ ਇਕੱਠੇ ਹੋਏ ਹਨ ।ਨੌਜਵਾਨਾਂ ਨੇ ਦੋਸ਼ ਲਗਾਏ ਹਨ ਕਿ ਏਜੰਟ ਨੇ ਉਹਨਾਂ ਦੇ ਨਾਲ ਵਿਦੇਸ਼ ਭੇਜਣ ਦੇ ਨਾਂ ਤੇ ਠੱਗੀ ਮਾਰੀ ਹੈ। ਉਹਨਾਂ ਨੇ ਸਾਰੇ ਨੌਜਵਾਨਾਂ ਨੂੰ ਕਿਹਾ ਕਿ ਉਹ ਥਾਣੇ ਆ ਕੇ ਏਜੰਟ ਦੇ ਖਿਲਾਫ ਸ਼ਿਕਾਇਤ ਦੇਣ ਤਾਂ ਜੋ ਏਜੰਟ ਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।