ਕਬੱਡੀ ਦੀਆਂ 69ਵੀਆਂ ਖੇਡਾਂ ਵਿੱਚ ਆਦਰਸ਼ ਸਕੂਲ ਲੋਧੀਪੁਰ ਨੇ ਨਾਮ ਰੌਸ਼ਨ ਕੀਤਾ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 24 ਅਕਤੂਬਰ ,2025
69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2025-26 ਦੌਰਾਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਲੋਧੀਪੁਰ, ਜ਼ਿਲ੍ਹਾ ਰੂਪਨਗਰ ਦੀ ਕਬੱਡੀ (ਨੈਸ਼ਨਲ) ਅੰਡਰ-19 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਸਰਾ ਸਥਾਨ ਹਾਸਲ ਕਰਕੇ ਖੇਤਰ ਦਾ ਮਾਣ ਵਧਾਇਆ ਹੈ। ਇਸ ਮੁਕਾਬਲੇ ਦਾ ਆਯੋਜਨ ਜ਼ਿਲ੍ਹਾ ਪੱਧਰੀ ਟੂਰਨਾਂਮੈਂਟ ਕਮੇਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੀਤਾ ਗਿਆ ਸੀ। ਮੁਕਾਬਲਿਆਂ ਵਿੱਚ ਪੰਜਾਬ ਦੀਆਂ 23 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਕਾਫ਼ੀ ਰੋਮਾਂਚਕ ਟੱਕਰ ਦੇਖਣ ਨੂੰ ਮਿਲੀ। ਇਸ ਸਬੰਧੀ ਸਕੂਲ ਦੇ ਪ੍ਰਿੰ.ਨੀਰਜ ਕੁਮਾਰ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰ ਅੰਦੇਸ਼ੀ ਸੋਚ ਸਦਕਾ ਵਿਦਿਆਰਥੀਆ ਦੇ ਸਰਵਪੱਖੀ ਵਿਕਾਸ ਹਿੱਤ ਅਤੇ ਵਿਦਿਆਰਥੀਆ ਦੀ ਪ੍ਰਤਿਭਾ ਨਿਖਾਰਨ ਲਈ ਕਰਵਾਏ ਮੁਕਾਬਲਿਆ ਵਿੱਚ ਵਿਦਿਆਰਥੀ ਮੋਹਰੀ ਰਹੇ ਹਨ।
ਸਕੂਲ ਪ੍ਰਿੰਸੀਪਲ ਨੀਰਜ ਕੁਮਾਰ ਅਤੇ ਕੋਚ ਗੁਰਮੇਲ ਸਿੰਘ ਰਾਣਾ (ਲਾਇਬ੍ਰੇਰੀਅਨ) ਨੇ ਵੀ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ। ਇਸ ਮੋਕੇ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਇੰਦਰਜੀਤ ਸਿੰਘ ਅਤੇ ਸਕੂਲ ਇੰਚਾਰਜ਼ ਚਰਨਜੀਤ ਸਿੰਘ ਵਲੋਂ ਸਮੂਹ ਸਟਾਫ ਨੂੰ ਵਧਾਈ ਦਿੱਤੀ ਗਈ ਅਤੇ ਪੁਜੀਸ਼ਨ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਲੈਕ.ਬਲਕਾਰ ਸਿੰਘ , ਲੈਕ ਬਲਜੀਤ ਕੌਰ ,ਲੈਕ ਮੁਕੇਸ਼ ਕੁਮਾਰ, ਲੈਕ ਗੁਰਚਰਨ ਸਿੰਘ, ਲੈਕ ਸੋਹਨ ਸਿੰਘ ਚਾਹਲ, ਲੈਕ ਪਵਨ ਕੁਮਾਰ ,ਲੈਕ ਰਜਨੀਸ਼ ਕੁਮਾਰ, ਤਪਿੰਦਰ ਕੌਰ ,ਹਰਸਿਮਰਨ ਸਿੰਘ, ਗੁਰਪ੍ਰੀਤ ਕੌਰ ,ਅਜਵਿੰਦਰ ਕੌਰ, ਕਮਲਜੀਤ ਕੌਰ, ਰੋਮਿਲ, ਪਰੇਹਾ, ਸੁਰਿੰਦਰ ਪਾਲ ਸਿੰਘ, ਕਮਲਪ੍ਰੀਤ ਸਿੰਘ, ਪ੍ਰਦੀਪ ਕੌਰ, ਸੰਦੀਪਾ ਰਾਣੀ ,ਦੀਪ ਸ਼ਿਖਾ, ਲਖਵੀਰ ਕੌਰ ,ਚਰਨਜੀਤ ਕੌਰ, ਨਿਰਮਲ ਕੌਰ, ਨੇਹਾ ਰਾਣੀ, ਦਵਿੰਦਰ ਕੌਰ ,ਰੀਨਾ ਰਾਣੀ, ਗੁਰਪ੍ਰੀਤ ਸਿੰਘ, ਜਸਵੀਰ ਕੌਰ, ਕੁਲਜਿੰਦਰ ਕੌਰ ,ਸੁਖਵਿੰਦਰ ਕੌਰ ,ਰਾਜਵੀਰ ਕੌਰ , ਪਿੰਕੀ ਰਾਣੀ,ਰਣਵੀਰ ਸਿੰਘ , ਸ. ਨਿਰਮਲ ਸਿੰਘ(ਕਲਰਕ) ,ਸ. ਗੁਰਮੇਲ ਸਿੰਘ ਲਾਇਬ੍ਰੇਰੀਅਨ, ਕੰਵਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਮਰਜੀਤ ਸਿੰਘ, ਗਗਨ ਕੁਮਾਰ, ਸੁਰਜੀਤ ਸਿੰਘ, ਵਰੁਣ ਕੁਮਾਰ, ਅਦਰਸ਼ ਕੁਮਾਰ, ਹਰਜੋਤ ਸਿੰਘ, ਰਮਾ ਕੁਮਾਰੀ, ਸ਼ਰਨਜੀਤ ਕੌਰ, ਰਜਨੀ, ਸੋਨੀਆ, ਗੁਰਪ੍ਰੀਤ ਕੌਰ, ਸੀਮਾ ਦੇਵੀ, ਜਸਵਿੰਦਰ ਕੌਰ, ਮਨੀਤਾ ਰਾਣੀ ਹਾਜ਼ਰ ਸਨ।