ਫੌਜ ਵਿੱਚ ਭਰਤੀ ਲਈ ਸੀ-ਪਾਈਟ ਲਾਲੜੂ ਵਿਖੇ ਲਿਖਤੀ ਪੇਪਰ ਦੀ ਤਿਆਰੀ ਸਬੰਧੀ ਕੈਂਪ ਸ਼ੁਰੂ
ਟਰੇਨਿੰਗ ਦੌਰਾਨ ਖਾਣਾ ਤੇ ਰਿਹਾਇਸ਼ ਮੁਫ਼ਤ, ਨੌਜਵਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਮਲਕੀਤ ਸਿੰਘ ਮਲਕਪੁਰ
ਲਾਲੜੂ 24 ਅਕਤੂਬਰ 2025: ਨੌਜਵਾਨਾਂ ਦੀ ਖੇਤਰੀ ਫੌਜ (ਟੀ.ਏ.) ਵਿੱਚ ਭਰਤੀ ਲਈ ਲਿਖਤੀ ਪੇਪਰ ਸਬੰਧੀ ਸਿਖਲਾਈ ਅਤੇ ਫਿਜ਼ੀਕਲ ਟਰੇਨਿੰਗ ਰੁਜ਼ਗਾਰ ਕੇਂਦਰ (ਸੀ-ਪਾਈਟ) ਲਾਲੜੂ ਵਿਖੇ ਸ਼ੁਰੂ ਹੋ ਗਈ ਹੈ, ਜਿਸ ਵਿੱਚ ਪੇਪਰ ਦੀ ਤਿਆਰੀ ਕਰ ਰਹੇ ਵੱਧ ਤੋਂ ਵੱਧ ਨੌਜਵਾਨ ਦਾਖਲਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ ਪਾਈਟ ਕੈਂਪ ਲਾਲੜੂ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਖੇਤਰੀ ਫੌਜ (ਟੀ.ਏ.) ਵਿੱਚ ਨੌਜਵਾਨਾਂ ਦੀ ਭਰਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਚੁੱਕਾ ਹੈ। ਚਾਹਵਾਨ ਨੌਜਵਾਨ 28 ਨਵੰਬਰ 2025 ਨੂੰ ਕਾਲਕਾ (ਹਰਿਆਣਾ) ਵਿਖੇ ਭਰਤੀ ਦੇਖ ਸਕਦੇ ਹਨ। ਉਨ੍ਹਾਂ ਕਿਹਾ ਕਿ ਲਾਲੜੂ ਕੈਂਪ ਵਿੱਚ ਇਸ ਭਰਤੀ ਸਬੰਧੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਸੁਰੂ ਹੋ ਗਈ ਹੈ। ਐਸ.ਏ.ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਚਾਹਵਾਨ ਨੌਜਵਾਨ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਸੀ-ਪਾਈਟ ਕੈਂਪ ਲਾਲੜੂ ਵਿਖੇ ਪੁੱਜ ਕੇ ਆਪਣਾ ਦਾਖਲਾ ਕਰਵਾਉਣ। ਉਨ੍ਹਾਂ ਦੱਸਿਆ ਕਿ ਟਰੈਨਿੰਗ ਲੈਣ ਵਾਲੇ ਨੌਜਵਾਨਾਂ ਨੂੰ ਖਾਣਾ ਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਦਾਖਲ ਹੋ ਕੇ ਵੱਧ ਤੋਂ ਵੱਧ ਨੌਜਾਵਨ ਲਾਭ ਲੈ ਸਕਦੇ ਹਨ ਅਤੇ ਵਧੇਰੇ ਜਾਣਕਾਰੀ ਲਈ ਫੋਨ ਨੰਬਰ 9815077512 ਅਤੇ 7658816457 ਤੇ ਸੰਪਰਕ ਕੀਤਾ ਜਾ ਸਕਦਾ ਹੈ।