ਜਥੇਦਾਰ ਕੁਲਦੀਪ ਸਿੰਘ ਗਡਗੱਜ ਦੀ ਅੱਜ ਮੁੜ ਹੋਵੇਗੀ ਤਾਜਪੋਸ਼ੀ ?
ਬਾਬੂਸ਼ਾਹੀ ਨੈਟਵਰਕ
ਸ੍ਰੀ ਆਨੰਦਪੁਰ ਸਾਹਿਬ, 25 ਅਕਤੂਬਰ, 2025: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਕੁਲਦੀਪ ਸਿੰਘ ਗਡਗੱਜ ਦੀ ਅੱਜ ਮੁੜ ਤਾਜਪੋਸ਼ੀ ਕੀਤੀ ਜਾਵੇਗੀ। ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਵੱਡਾ ਸਮਾਗਮ ਇਥੇ ਰੱਖਿਆ ਗਿਆ ਹੈ ਜਿਸ ਵਿਚ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹ ਪੰਥਕ ਨੁਮਾਇੰਦੇ ਜਥੇਦਾਰ ਗਡਗੱਜ ਨੂੰ ਸਿਰੋਪਾਓ ਬਖਸ਼ਿਸ਼ ਕੀਤੀ ਜਾਵੇਗੀ।