ਸੁਲਤਾਨਪੁਰ ਲੋਧੀ ਪਹੁੰਚੀ ਜਾਗ੍ਰਿਤੀ ਯਾਤਰਾ
ਪਟਨਾ ਸਾਹਿਬ ਤੋਂ ਸ਼ੁਰੂ ਹੋਈ ਹੈ ਪਵਿੱਤਰ ਯਾਤਰਾ
350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ ਯਾਤਰਾ, ਦੇਖੋ ਸੰਗਤਾਂ ਚ ਭਾਰੀ ਉਤਸ਼ਾਹ ਦੀਆਂ ਤਸਵੀਰਾਂ...
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 25 ਅਕਤੂਬਰ 2025
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਜਾਗ੍ਰਿਤੀ ਯਾਤਰਾ ਦੇਸ਼ ਦੇ ਵੱਖ-ਵੱਖ 9 ਸੂਬਿਆਂ ਤੋਂ ਹੁੰਦੇ ਹੋਏ ਪੰਜਾਬ ਪਹੁੰਚ ਚੁੱਕੀ ਹੈ। ਅੱਜ ਇਸ ਯਾਤਰਾ ਦਾ ਸੁਲਤਾਨਪੁਰ ਲੋਧੀ ਪਹੁੰਚਣ ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਹ ਜਾਗ੍ਰਿਤੀ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜੀ ਹੈ। ਕੱਲ ਸਵੇਰੇ ਗੁਰਦੁਆਰਾ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚੇਗੀ। ਦੱਸ ਦੇਈਏ ਕਿ ਇਹ ਯਾਤਰਾ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਵੀ ਸਮਰਪਿਤ ਹੈ।
ਦੱਸ ਦੇਈਏ ਕਿ ਇਸ ਪਵਿੱਤਰ ਯਾਤਰਾ ਵਿੱਚ ਭਾਰਤ ਅਤੇ ਵਿਦੇਸ਼ਾਂ ਤੋਂ ਸ਼ਰਧਾਲੂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੇ ਹਨ ਤੇ ਇਹ ਯਾਤਰਾ ਦੇਸ਼ ਦੇ ਨੌਂ ਰਾਜਾਂ ਵਿੱਚੋਂ ਹੁੰਦੀ ਹੋਈ ਪੰਜਾਬ ਦਾਖਲ ਹੋ ਚੁੱਕੀ ਹੈ ਅਤੇ 27 ਨਵੰਬਰ ਵਿੱਚ ਪੰਜਾਬ ਦੇ ਆਨੰਦਪੁਰ ਸਾਹਿਬ ਪਹੁੰਚਕੇ ਸੰਪੰਨ ਹੋਵੇਗੀ।