ਪਿੰਡਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਵਿੱਚ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਰੋਹਿਤ ਗੁਪਤਾ
ਬਟਾਲਾ, 25 ਅਕਤੂਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਜਿਨ੍ਹਾਂ ਵਿੱਚ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦੇ ਕੰਮ, ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆਂ ਵਾਸਤੇ ਸੀਵਰੇਜ ਪਾਉਣ ਦੇ ਕੰਮ, ਖੇਡ ਮੈਦਾਨ ਤਿਆਰ ਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਅੱਜ ਬਟਾਲਾ ਵਿਖੇ ਲੋਕ ਮਿਲਣੀ ਦੌਰਾਨ ਉਨ੍ਹਾਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।
ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ। ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿੱਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ।